ਰੂਪਨਗਰ ਵਿਖੇ 3.5 ਲੱਖ ਰੁਪਏ ਦੇ ਜੁਰਮਾਨੇ ਨਾਲ 15 ਓਵਰਲੋਡ ਵਾਹਨ ਜ਼ਬਤ

Sunday, Apr 24, 2022 - 01:20 PM (IST)

ਰੂਪਨਗਰ ਵਿਖੇ 3.5 ਲੱਖ ਰੁਪਏ ਦੇ ਜੁਰਮਾਨੇ ਨਾਲ 15 ਓਵਰਲੋਡ ਵਾਹਨ ਜ਼ਬਤ

ਰੂਪਨਗਰ (ਵਿਜੇ)- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ’ਤੇ ਭਾਰੇ ਵਾਹਨਾਂ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਰੂਪਨਗਰ ਵਿਖੇ 15 ਓਵਰਲੋਡ ਵਾਹਨ ਬੰਦ ਕੀਤੇ ਗਏ। ਜਾਣਕਾਰੀ ਦਿੰਦੇ ਆਰ. ਟੀ. ਏ. ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਰੂਪਨਗਰ, ਸ੍ਰੀ ਕੀਰਤਪੁਰ ਸਾਹਿਬ ਅਤੇ ਭਰਤਗੜ੍ਹ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ 15 ਓਵਰਲੋਡ ਵਾਹਨਾਂ ਨੂੰ ਬੰਦ ਕੀਤਾ ਗਿਆ, ਜਿਨ੍ਹਾਂ ਤੋਂ 3.5 ਲੱਖ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ।

ਇਹ ਵੀ ਪੜ੍ਹੋ: ਜਲੰਧਰ: ਅੱਧੀ ਰਾਤ ਨੂੰ ਘਰ 'ਚ ਦਾਖ਼ਲ ਹੋ ਕੇ NRI ਨੂੰ ਮਾਰੀ ਗੋਲ਼ੀ, ਫਿਰ ਨੂੰਹ ਨੂੰ ਬੰਦੀ ਬਣਾ ਦਿੱਤਾ ਵਾਰਦਾਤ ਨੂੰ ਅੰਜਾਮ 

PunjabKesari

ਆਰ. ਟੀ. ਏ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਟਰੈਫਿਕ ਨਿਯਮਾਂ ਨੂੰ ਯਕੀਨੀ ਬਣਾਉਣ ਲਈ ਇਹ ਲਾਜ਼ਮੀ ਹੈ ਕਿ ਸਾਡੇ ਵੱਲੋਂ ਕਿਸੇ ਵੀ ਤਰ੍ਹਾਂ ਨਿਯਮ ਭੰਗ ਨਾ ਕੀਤੇ ਜਾਣ। ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲਾਂ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਅਧੀਨ ਮੋਰਿੰਡਾ ਵਿਖੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਰਵਿੰਦਰਪਾਲ ਸਿੰਘ ਨੇ 21 ਸਕੂਲਾਂ ਦੀ ਚੈਕਿੰਗ ਕੀਤੀ, ਜਿਸ ਦੌਰਾਨ 1 ਸਕੂਲ ਬੱਸ ਬੰਦ ਕੀਤੀ ਗਈ ਜਦਕਿ 1 ਓਵਰਲੋਡ ਵਾਹਨ ਬੰਦ ਕੀਤਾ ਗਿਆ। ਇਸੇ ਤਰ੍ਹਾਂ ਸ੍ਰੀ ਚਮਕੌਰ ਸਾਹਿਬ ਵਿਖੇ ਸਬ ਡਿਵੀਜ਼ਨਲ ਮੈਜਿਸਟ੍ਰੇਟ ਪਰਮਜੀਤ ਸਿੰਘ ਨੇ 16 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਸਕੂਲ ਬੱਸਾਂ ਦੇ ਚਲਾਨ ਕੱਟੇ ਗਏ ਜਦਕਿ 1 ਬੱਸ ਬੰਦ ਕੀਤੀ ਗਈ। 3 ਓਵਰਲੋਡ ਵਾਹਨ ਬੰਦ ਵੀ ਕੀਤੇ ਗਏ ਜਿਨ੍ਹਾਂ ਨੂੰ 76,000 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ। 

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਆਰ. ਟੀ. ਏ.
ਆਰ. ਟੀ. ਏ. ਸੁਖਵਿੰਦਰ ਕੁਮਾਰ ਨੇ ਟਰਾਂਸਪੋਟਰਾਂ ਅਤੇ ਭਾਰੀ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਤੈਅ ਕੀਤੇ ਗਏ ਭਾਰ ਤੋਂ ਵੱਧ ਮਾਲ ਨੂੰ ਨਾ ਢੋਣ ਅਤੇ ਨਾ ਹੀ ਵਾਧੂ ਬਾਡੀ ਲਗਾ ਕੇ ਵਾਹਨਾਂ ਨੂੰ ਮੋਡਿਫਾਈ ਕਰਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਅੱਗੇ ਵੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਵਿਦੇਸ਼ ਤੋਂ ਆਈ ਫੋਨ ਕਾਲ ਦੇ ਝਾਂਸੇ 'ਚ ਫਸਿਆ ਫ਼ੌਜ ਦਾ ਅਧਿਕਾਰੀ, ਅਸਲੀਅਤ ਪਤਾ ਲੱਗਣ 'ਤੇ ਉੱਡੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News