15 ਸਾਲਾ ਬੱਚੇ ਨੇ ਮਾਂ ਖ਼ਿਲਾਫ਼ ਕੀਤੀ ਸ਼ਿਕਾਇਤ, ਪੁਲਸ ਮੁਲਾਜ਼ਮ ਵੀ ਸੁਣ ਕੇ ਰਹਿ ਗਏ ਹੱਕੇ-ਬੱਕੇ

04/01/2023 1:45:22 AM

ਗੁਰਦਾਸਪੁਰ (ਅਵਤਾਰ ਸਿੰਘ)-ਇਕ ਪਾਸੇ ਜਿਥੇ ਮਾਂ ਨੂੰ ਰੱਬ ਦਾ ਰੂਪ ਕਿਹਾ ਜਾਂਦਾ ਹੈ, ਉਥੇ ਹੀ ਇਕ ਕਲਯੁਗੀ ਮਾਂ ਦੇ ਖ਼ਿਲਾਫ਼ ਉਸ ਦੇ ਹੀ 15 ਸਾਲ ਦੇ ਪੁੱਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਬੱਚੇ ਨੇ ਪੁਲਸ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਆਪਣੀ ਮਾਂ ਤੋਂ ਬਚਾਇਆ ਜਾਵੇ। ਬੱਚੇ ਨੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਸ ਦੀ ਮਾਂ ਦੇ ਪਿੰਡ ਦੇ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ ਅਤੇ ਉਸ ਦੀ ਮਾਂ ਪਿਛਲੇ ਇਕ ਸਾਲ ਤੋਂ ਉਸ ਨੂੰ ਛੱਡ ਕੇ ਕਿਤੇ ਹੋਰ ਰਹਿ ਰਹੀ ਹੈ । ਹੁਣ ਉਹ ਜ਼ਬਰਦਸਤੀ ਉਸ ਨੂੰ ਆਪਣੇ ਨਾਲ ਲੈ ਕੇ ਜਾਣਾ ਚਾਹੁੰਦੀ ਹੈ ਪਰ ਬੱਚਾ ਆਪਣੀ ਮਾਂ ਨਾਲ ਨਹੀਂ ਜਾਣਾ ਚਾਹੁੰਦਾ ਤੇ ਆਪਣੇ ਦਾਦਾ-ਦਾਦੀ ਕੋਲ ਹੀ ਪਿੰਡ ’ਚ ਰਹਿਣਾ ਚਾਹੁੰਦਾ ਹੈ। ਬੱਚੇ ਨੇ ਦੱਸਿਆ ਕਿ ਉਸ ਨੂੰ ਡਰ ਹੈ ਕਿ ਉਸ ਦੀ ਮਾਂ ਉਸ ਦਾ ਕਤਲ ਕਰਵਾ ਸਕਦੀ ਹੈ ਤੇ ਕੁਝ ਲੋਕਾਂ ਨਾਲ ਮਿਲ ਕੇ ਉਸ ਨੂੰ ਕਈ ਵਾਰ ਸਕੂਲ ਤੋਂ ਚੁੱਕਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ, ਜਿਸ ਕਰਕੇ ਉਹ ਡਰਦਾ ਸਕੂਲ ਵੀ ਨਹੀਂ ਜਾ ਰਿਹਾ।

ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਬੱਚੇ ਨੇ ਦੱਸਿਆ ਕਿ ਉਸ ਦਾ ਪਿਤਾ ਪਿਛਲੇ 4 ਸਾਲ ਤੋਂ ਵਿਦੇਸ਼ ’ਚ ਕੰਮ ਕਰ ਰਿਹਾ ਹੈ ਅਤੇ ਇਸੇ ਦੌਰਾਨ ਉਸ ਦੀ ਮਾਂ ਦਾ ਪਿੰਡ ਦੇ ਹੀ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ। ਬੱਚੇ ਨੇ ਪੁਲਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਉਂਦੇ ਹੋਏ ਕਿਹਾ ਕਿ ਉਸ ਨੂੰ ਆਪਣੀ ਮਾਂ ਕੋਲੋਂ ਬਚਾਇਆ ਜਾਵੇ ਅਤੇ ਉਹ ਆਪਣੇ ਦਾਦਾ-ਦਾਦੀ ਕੋਲ ਹੀ ਰਹਿਣਾ ਚਾਹੁੰਦਾ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰਚੋਵਾਲ ਦੇ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਬੱਚੇ ਵੱਲੋਂ 112 ਨੰਬਰ ’ਤੇ ਫੋਨ ਕਰਕੇ ਇਕ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੂੰ ਆਪਣੀ ਮਾਂ ਕੋਲੋਂ ਖ਼ਤਰਾ ਹੈ ਅਤੇ ਉਸ ਦੀ ਮਾਂ ਅਤੇ ਪਿਤਾ ਦਾ ਇਕ ਸਾਲ ਤੋਂ ਅਦਾਲਤ ’ਚ ਕੇਸ ਚੱਲ ਰਿਹਾ ਪਰ ਇਸ ਦੇ ਬਾਵਜੂਦ ਉਸ ਦੀ ਮਾਂ ਧੱਕੇ ਨਾਲ ਘਰ ’ਚ ਦਾਖ਼ਲ ਹੋਣਾ ਚਾਹੁੰਦੀ ਹੈ ਅਤੇ ਬੱਚੇ ਨਾਲ ਗਾਲੀ-ਗਲੋਚ ਕਰਦੀ ਹੈ ਪਰ ਬੱਚਾ ਆਪਣੀ ਮਾਂ ਕੋਲ ਨਹੀਂ ਜਾਣਾ ਚਾਹੁੰਦਾ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਬੱਚੇ ਦੇ ਬਿਆਨ ਦਰਜ ਕਰਕੇ ਔਰਤ ਨੂੰ ਕਹਿ ਦਿੱਤਾ ਗਿਆ ਕਿ ਜਦੋਂ ਤੱਕ ਇਹ ਕੇਸ ਅਦਾਲਤ ’ਚ ਚੱਲ ਰਿਹਾ ਹੈ, ਉਦੋਂ ਤਕ ਉਹ ਘਰ ’ਚ ਦਾਖ਼ਲ ਨਹੀਂ ਹੋ ਸਕਦੀ ਅਤੇ ਮਾਣਯੋਗ ਅਦਾਲਤ ਵੱਲੋਂ ਜੋ ਹੁਕਮ ਆਉਣਗੇ, ਉਹ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


Manoj

Content Editor

Related News