''ਯੁੱਧ ਨਸ਼ਿਆਂ ਵਿਰੁੱਧ'' ਤਹਿਤ 123ਵੇਂ ਦਿਨ 156 ਸਮੱਗਲਰ ਗ੍ਰਿਫ਼ਤਾਰ
Thursday, Jul 03, 2025 - 11:54 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 123ਵੇਂ ਦਿਨ ਪੰਜਾਬ ਪੁਲਸ ਨੇ 156 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 7.8 ਕਿੱਲੋ ਹੈਰੋਇਨ, 3 ਕਿੱਲੋ ਅਫ਼ੀਮ ਅਤੇ 1.43 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 123 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 20,206 ਹੋ ਗਈ ਹੈ।
ਇਹ ਵੀ ਪੜ੍ਹੋ: ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ 477 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਤਹਿਤ ਸੂਬੇ ਭਰ ’ਚ 104 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਨਾਲ ਹੀ 59 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e