15ਵਾਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਹੋਵੇਗਾ ਯਾਦਗਾਰੀ : ਗਿ. ਹਰਪ੍ਰੀਤ ਸਿੰਘ
Thursday, Mar 18, 2021 - 03:14 AM (IST)
ਲੁਧਿਆਣਾ,(ਪਾਲੀ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਦੇ ਕੀਰਤਨ ਦਾ ਪ੍ਰਚਾਰ ਤੇ ਪ੍ਰਸਾਰ ਲਈ ਜੋ ਵੱਡਮੁੱਲੇ ਯਤਨ ਅੰਮ੍ਰਿਤ ਸਾਗਰ ਕੰਪਨੀ ਪਿਛਲੇ ਲੰਬੇ ਸਮੇਂ ਤੋਂ ਕਰ ਰਹੀ ਹੈ, ਉਹ ਸਮੁੱਚੀਆਂ ਸੰਗਤਾਂ ਲਈ ਪ੍ਰੇਰਨਾ ਦਾ ਸਰੋਤ ਹੈ।
ਇਹ ਵੀ ਪੜ੍ਹੋ:- ਸਿੱਧੂ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਯੋਗ ਅਹੁਦਾ ਦਿੱਤਾ ਜਾਵੇ : ਨਵਜੋਤ ਕੌਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਈ-ਬਲਾਕ, ਭਾਈ ਰਣਧੀਰ ਸਿੰਘ ਨਗਰ ਵਿਖੇ 20 ਮਾਰਚ ਤੇ 21 ਮਾਰਚ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 6 ਵਜੇ ਤੋਂ 10:30 ਵਜੇ ਤੱਕ ਅੰਮ੍ਰਿਤ ਸਾਗਰ ਕੰਪਨੀ ਵੱਲੋਂ ਵਿਸ਼ੇਸ਼ ਤੌਰ ’ਤੇ ਆਯੋਜਿਤ ਕੀਤੇ ਜਾ ਰਹੇ 15ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦੇ ਸੱਦਾ-ਪੱਤਰ ਨੂੰ ੳੁਚੇਚੇ ਤੌਰ ’ਤੇ ਰਿਲੀਜ਼ ਕਰਨ ਲਈ ਪੁੱਜੇ ਗਿ. ਹਰਪ੍ਰੀਤ ਸਿੰਘ ਜੀ ਨੇ ਕਿਹਾ ਕਿ ਸ਼ੁਕਰਾਨਾ ਸਮਾਗਮ ’ਕ ਯਾਦਗਾਰੀ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜੱਥੇ, ਸੰਤ ਮਹਾਪੁਰਸ਼ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰੂ ਜੱਸ ਰਾਹੀਂ ਨਿਹਾਲ ਕਰਨਗੀਆਂ।
ਇਹ ਵੀ ਪੜ੍ਹੋ:- BSF ਦੇ ਜਵਾਨਾਂ ਵੱਲੋਂ ਭਾਰਤ-ਪਾਕਿ ਸਰਹੱਦ ਕੋਲੋ ਕਰੋੜਾਂ ਦੀ ਹੈਰੋਇਨ ਬਰਾਮਦ
ਉਨ੍ਹਾਂ ਕਿਹਾ ਕਿ ਗੁਰਬਾਣੀ ਕੀਰਤਨ ਸਿੱਖੀ ਜੀਵਨ ਦਾ ਮੂਲ ਸਰੋਤ ਹੈ। ਜਿਸ ’ਚੋਂ ਸਿੱਖੀ, ਸਿੱਖੀ ਸਿਧਾਂਤਾਂ ਅਤੇ ਸਿੱਖੀ ਪਿਆਰ ਦਾ ਜਨਮ ਹੁੰਦਾ ਹੈ। ਗਿਆਨੀ ਜੀ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਗੁਰੂ ਸਾਹਿਬਾਨ ਵੱਲੋਂ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਅਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਸੰਸਾਰ ਭਰ ’ਚ ਸੰਗਤਾਂ ਤੱਕ ਵੱਧ ਤੋਂ ਵੱਧ ਪਹੁੰਚਾਉਣ ਦੀ ਹੈ ਤਾਂ ਕਿ ਸਮੁੱਚੀ ਲੋਕਾਈ ਨੂੰ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨਾਲ ਜੋੜਿਆ ਜਾ ਸਕੇ।
ਇਹ ਵੀ ਪੜ੍ਹੋ:- ਕਰਜ਼ੇ ਤੋਂ ਪ੍ਰੇਸ਼ਾਨ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ
ਇਸ ਮੌਕੇ ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ 15ਵੇਂ ਅੰਮ੍ਰਿਤ ਸਾਗਰ ਸ਼ੁਕਰਾਨਾ ਸਮਾਗਮ ਦਾ ਸਮੁੱਚਾ ਲਾਈਵ ਪ੍ਰਸਾਰਨ ਫਾਸਟਵੇਅ, ਯੂ-ਟਿਊਬ ਅੰਮ੍ਰਿਤ ਸਾਗਰ ’ਤੇ ਹੋਵੇਗਾ। ਇਸ ਮੌਕੇ ਪਰਮਜੀਤ ਸਿੰਘ ਖਾਲਸਾ, ਭੁਪਿੰਦਰ ਸਿੰਘ, ਕਿਰਨਪ੍ਰੀਤ ਸਿੰਘ ਭਾਟੀਆ ਹਾਜ਼ਰ ਸਨ।