15ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ ਕਰਨ ਪੁੱਜੇ ਕੈਪਟਨ
Wednesday, Jan 30, 2019 - 11:49 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15ਵੇਂ ਵਿੱਤ ਕਮਿਸ਼ਨ ਨਾਲ ਮੀਟਿੰਗ ਕਰਨ ਲਈ ਪੁੱਜ ਚੁੱਕੇ ਹਨ। ਇਸ ਮੀਟਿੰਗ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸੰਬੋਧਨ ਕਰ ਰਹੇ ਹਨ। ਮੀਟਿੰਗ 'ਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਰਾਜਿੰਦਰ ਬਾਜਵਾ, ਚਰਨਜੀਤ ਸਿੰਘ ਚੰਨੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਹਨ। ਮੀਟਿੰਗ 'ਚ ਪੰਜਾਬ ਦੀ ਆਰਥਿਕ ਵਿਵਸਥਾ ਮਜ਼ਬੂਤ ਕਰਨ 'ਤੇ ਵਿਚਾਰ-ਚਰਚਾ ਹੋ ਰਹੀ ਹੈ। ਦੱਸ ਦੇਈਏ ਕਿ ਉੱਚ ਪੱਧਰੀ ਕਮਿਸ਼ਨ ਚੇਅਰਮੈਨ ਐੱਨ. ਕੇ. ਸਿੰਘ ਦੀ ਅਗਵਾਈ 'ਚ 4 ਦਿਨਾਂ ਦੌਰੇ 'ਤੇ ਪੰਜਾਬ ਆਇਆ ਹੋਇਆ ਹੈ।