ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਤੇ ਨਸ਼ੀਲੀ ਗੋਲੀਆਂ ਸਣੇ 16 ਮੁਲਜਮ ਗ੍ਰਿਫਤਾਰ
Sunday, Aug 24, 2025 - 01:15 AM (IST)

ਜਲੰਧਰ (ਕੁੰਦਨ, ਪੰਕਜ) : “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਹੋਇਆ ਕਮਿਸ਼ਨਰੇਟ ਪੁਲਸ ਜਲੰਧਰ ਨੇ 16 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 75 ਗ੍ਰਾਮ ਹੈਰੋਇਨ, 42 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ।
ਜਾਣਕਾਰੀ ਸਾਂਝੀ ਕਰਦਿਆਂ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਏ.ਡੀ.ਸੀ.ਪੀ- 1 ਅਕਾਰਸ਼ੀ ਜੈਨ ਅਤੇ ਏ.ਡੀ.ਸੀ.ਪੀ- 2 ਹਰਿੰਦਰ ਸਿੰਘ ਗਿੱਲ ਅਤੇ ਹਲਕਾ ਜੀ.ਓ ਅਫਸਰਾਂ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਨਸ਼ਾ ਕਰਨ ਅਤੇ ਸਪਲਾਈ ਕਰਨ ਵਾਲਿਆਂ ਖਿਲਾਫ ਪਿੱਛਲੇ ਦੋ ਦਿਨਾਂ ਵਿੱਚ ਵੱਖ ਵੱਖ ਥਾਣਿਆ ਵਿੱਚ ਨਸ਼ੀਲੇ ਪਦਾਰਥਾਂ ਸਮੇਤ 16 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਮੁਲਜਮਾਂ ਵਿੱਚ ਕੁੱਝ ਮੁਲਜਮ ਅਜਿਹੇ ਹਨ ਜੋ ਪਹਿਲਾਂ ਵੀ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਰਹੇ ਹਨ।
ਉਹਨਾਂ ਨੇ ਅੱਗੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੇ ਨਾਲ ਨਾਲ ਨਸ਼ਾ ਕਰਨ ਦੇ ਆਦੀ ਵਿਆਕਤੀਆ ਦੇ ਪੁਨਰਵਾਸ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਜਿਸਦੇ ਤਹਿਤ ਕੁੱਲ 8 ਵਿਆਕਤੀਆਂ ਨੂੰ ਨਸ਼ਾ ਪੁਨਰਵਾਸ ਅਤੇ ਸਹਾਇਤਾ ਲਈ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖਲ ਕਰਵਾਇਆ ਗਿਆ ਹੈ।
ਉਨ੍ਹਾਂ ਨੇ ਦ੍ਰੜਿਤਾ ਨਾਲ ਕਿਹਾ ਕਿ ਜਲੰਧਰ ਪੁਲਿਸ ਨਸ਼ਾ ਤਸਕਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਸ਼ਹਰਿ ਪੱਧਰੀ ਤੀਬਰ ਮੁਹਿੰਮ ਜਾਰੀ ਰੱਖੇਗੀ, ਜਿਸਦਾ ਦਾ ਇੱਕਮਾਤਰ ਉਦੇਸ਼ ਜਲੰਧਰ ਨੂੰ ਨਸ਼ਾ ਮੁਕਤ ਸ਼ਹਿਰ ਬਣਾਉਣਾ ਹੈ।