ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

Wednesday, May 27, 2026 - 03:04 PM (IST)

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

ਕਪੂਰਥਲਾ (ਵੈੱਬ ਡੈਸਕ)- ਕਪੂਰਥਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਕਪੂਰਥਲਾ ਜ਼ਿਲ੍ਹੇ ਦੇ ਨਵਾਂ ਪਿੰਡ ਭੱਟੇ ਵਿੱਚ ਇਕ ਬੇਹੱਦ ਮੰਦਭਾਗੀ ਘਟਨਾ ਵਾਪਰੀ ਹੈ, ਜਿੱਥੇ ਵੇਈਂ ਨਦੀ ਵਿੱਚ ਡੁੱਬਣ ਕਾਰਨ 16 ਮੱਝਾਂ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਪਸ਼ੂ ਪਾਲਕ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੱਝਾਂ ਵੇਈਂ ਨਦੀ ਵਿੱਚ ਸਨ।

PunjabKesari

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕ ਮਦਦ ਲਈ ਅੱਗੇ ਆਏ। ਲੋਕਾਂ ਦੀਆਂ ਕੋਸ਼ਿਸ਼ਾਂ ਸਦਕਾ 3 ਮੱਝਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਬਾਕੀ 16 ਮੱਝਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਜਾਣਕਾਰੀ ਮੁਤਾਬਕ ਪਰਿਵਾਰ ਰੋਜ਼ਾਨਾ ਵਾਂਗ ਆਪਣੇ ਪਸ਼ੂਆਂ ਨੂੰ ਬਾਹਰ ਲੈ ਕੇ ਗਿਆ ਹੋਇਆ ਸੀ। ਇਸੇ ਦੌਰਾਨ ਕਈ ਮੱਝਾਂ ਡੂੰਘੇ ਪਾਣੀ ਵਿਚ ਚਲੇ ਗਈਆਂ ਅਤੇ ਡੁੱਬਣ ਲੱਗ ਪਈਆਂ। ਘਟਨਾ ਦਾ ਪਤਾ ਚੱਲਦੇ ਹੀ ਆਲੇ-ਦੁਆਲੇ ਦੇ ਲੋਕ ਮੌਕੇ 'ਤੇ ਪਹੁੰਚੇ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਤਿੰਨ ਮੱਝਾਂ ਨੂੰ ਬਚਾਇਆ ਪਰ 16 ਹੋਰਾਂ ਨੂੰ ਨਹੀਂ ਬਚਾਇਆ ਜਾ ਸਕਿਆ।

ਲਗਭਗ 20 ਲੱਖ ਰੁਪਏ ਦਾ ਨੁਕਸਾਨ
ਪੀੜਤ ਪਰਿਵਾਰ ਮੁਤਾਬਕ ਹਾਦਸੇ ਵਿੱਚ ਉਨ੍ਹਾਂ ਨੂੰ ਲਗਭਗ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪਸ਼ੂ ਪਾਲਣ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਸੀ ਅਤੇ ਇੰਨੀ ਵੱਡੀ ਗਿਣਤੀ ਵਿੱਚ ਮੱਝਾਂ ਦੀ ਇਕੋ ਸਮੇਂ ਮੌਤ ਨੇ ਉਨ੍ਹਾਂ ਲਈ ਵਿੱਤੀ ਸੰਕਟ ਪੈਦਾ ਕਰ ਦਿੱਤਾ ਹੈ। ਹਾਸ਼ਮਦੀਨ ਗੁੱਜਰ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਨੁਕਸਾਨ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਹ ਆਪਣਾ ਕੰਮ ਦੋਬਾਰਾ ਸ਼ੁਰੂ ਕਰ ਸਕਣ ਅਤੇ ਆਪਣੇ ਪਰਿਵਾਰ ਦਾ ਸਮਰਥਨ ਕਰ ਸਕਣ।

ਇਹ ਵੀ ਪੜ੍ਹੋ: ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News