ਪਾਵਰਕਾਮ ਐਨਫੋਰਸਮੈਂਟ ਦੀ ਛਾਪੇਮਾਰੀ ’ਚ ਬਿਜਲੀ ਚੋਰੀ ਦੇ ਫੜੇ 16 ਕੇਸ, ਲੱਗਾ ਭਾਰੀ ਜੁਰਮਾਨਾ

Sunday, Jan 29, 2023 - 01:04 PM (IST)

ਪਾਵਰਕਾਮ ਐਨਫੋਰਸਮੈਂਟ ਦੀ ਛਾਪੇਮਾਰੀ ’ਚ ਬਿਜਲੀ ਚੋਰੀ ਦੇ ਫੜੇ 16 ਕੇਸ, ਲੱਗਾ ਭਾਰੀ ਜੁਰਮਾਨਾ

ਜਲੰਧਰ (ਪੁਨੀਤ)– ਪਾਵਰਕਾਮ ਵੱਲੋਂ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਬਿਜਲੀ ਚੋਰੀ ਦੇ ਕੇਸ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸੇ ਤਰ੍ਹਾਂ ਦੀ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਪਾਵਰਕਾਮ ਐਨਫੋਰਸਮੈਂਟ ਵਿੰਗ ਵੱਲੋਂ ਬਿਜਲੀ ਚੋਰੀ ਦੇ 16 ਕੇਸ ਫੜਦੇ ਹੋਏ ਸਬੰਧਤ ਖ਼ਪਤਕਾਰਾਂ ਨੂੰ 6.95 ਲੱਖ ਰੁਪਏ ਜੁਰਮਾਨਾ ਠੋਕਿਆ ਗਿਆ ਹੈ। ਐਨਫੋਰਸਮੈਂਟ ਵਿੰਗ ਨੇ ਮਹਿਤਪੁਰ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਸੋਹਲ ਜਗੀਰ ਅਤੇ ਅਾਦਰਾਮਾਨ ਵਿਚ ਸਵੇਰੇ ਤੜਕੇ ਛਾਪੇਮਾਰੀ ਨੂੰ ਅੰਜਾਮ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਕੁੰਡੀ ਪਾ ਕੇ ਬਿਜਲੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ। ਇਸ ’ਤੇ ਵਿਭਾਗ ਨੇ ਤੁਰੰਤ ਐਕਸ਼ਨ ਲੈਂਦਿਆਂ 16 ਦੇ ਲਗਭਗ ਖਪਤਕਾਰਾਂ ਨੂੰ ਨਾਮਜ਼ਦ ਕਰਦੇ ਹੋਏ ਬਿਜਲੀ ਚੋਰੀ ਦਾ ਕੇਸ ਬਣਾਇਆ।

ਐਨਫੋਰਸਮੈਂਟ ਵਿੰਗ ਦੇ ਡਿਪਟੀ ਚੀਫ ਇੰਜੀਨੀਅਰ ਨੇ ਦੱਸਿਆ ਕਿ ਵਿਭਾਗ ਨੇ ਸਬੰਧਤ ਖਪਤਕਾਰਾਂ ਨੂੰ 6.95 ਲੱਖ ਰੁਪਏ ਜੁਰਮਾਨਾ ਠੋਕਿਆ ਹੈ। ਬਿਜਲੀ ਚੋਰੀ ਦੇ ਇਨ੍ਹਾਂ ਕੇਸਾਂ ਨੂੰ ਲੈ ਕੇ ਐਂਟੀ ਥੈਫਟ ਥਾਣੇ ਨੂੰ ਅਗਲੀ ਕਾਰਵਾਈ ਲਈ ਭੇਜਿਆ ਗਿਆ ਹੈ। ਨਿਯਮ ਅਨੁਸਾਰ ਮੁਲਜ਼ਮ ਖਪਤਕਾਰਾਂ ’ਤੇ ਐੱਫ. ਆਈ. ਆਰ. ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰਵਾਈ ਗਈ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

96461-75770 ’ਤੇ ਚੋਰੀ ਬਾਰੇ ਦਿਓ ਸੂਚਨਾ
ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਤੋਂ ਆਲੇ-ਦੁਆਲੇ ਦੇ ਘਰਾਂ ’ਚ ਸ਼ਾਰਟ ਸਰਕਟ ਆਦਿ ਹੋਣ ਦਾ ਖਤਰਾ ਰਹਿੰਦਾ ਹੈ। ਇਸ ਤੋਂ ਬਚਣ ਲਈ ਖਪਤਕਾਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਹੋ ਰਹੀ ਬਿਜਲੀ ਦੀ ਚੋਰੀ ਬਾਰੇ ਸੂਚਿਤ ਕਰਨ। ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਦੇ ਸਰਕਾਰੀ ਨੰਬਰ 96461-75770 ’ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇ। ਇਹ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਬਿਜਲੀ ਚੋਰੀ ਹੋਣ ਦੀ ਸੂਰਤ ਵਿਚ ਵਿਭਾਗ ਨੂੰ ਹੋਣ ਵਾਲਾ ਨੁਕਸਾਨ ਖ਼ਪਤਕਾਰਾਂ ਦੀ ਜੇਬ ’ਤੇ ਭਾਰ ਪਾਉਂਦਾ ਹੈ। ਇਸ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਬਾਰੇ ਸੂਚਨਾ ਦੇਣਾ ਸਾਰੇ ਆਪਣੀ ਜ਼ਿੰਮੇਵਾਰੀ ਸਮਝਣ।

ਇਹ ਵੀ ਪੜ੍ਹੋ : ਸਿੱਧੂ ਦੀ ਰਿਹਾਈ ਨਾ ਹੋਣ ਨੂੰ ਲੈ ਕੇ ਮੁੜ ਭੜਕੀ ਡਾ. ਨਵਜੋਤ ਕੌਰ, ਟਵੀਟ ਕਰਕੇ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News