ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲਾ ਸੰਗਰੂਰ ’ਚ 16 ਮੁਕੱਦਮੇ ਦਰਜ, 14 ਗ੍ਰਿਫਤਾਰ

Sunday, Sep 15, 2024 - 01:02 AM (IST)

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜ਼ਿਲਾ ਸੰਗਰੂਰ ’ਚ 16 ਮੁਕੱਦਮੇ ਦਰਜ, 14 ਗ੍ਰਿਫਤਾਰ

ਸੰਗਰੂਰ, (ਸਿੰਗਲਾ, ਵਿਵੇਕ ਸਿੰਧਵਾਨੀ, ਯਾਦਵਿੰਦਰ)- ਪੰਜਾਬ ਅਤੇ ਹਰਿਆਣਾ ਸਟੇਟ ’ਚ ਕੋਰੀਅਰ ਕੰਪਨੀਆਂ ਦੇ ਸਟੋਰਾਂ ’ਤੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰ ਕੇ ਗਿਰੋਹ ਦੇ ਸਰਗਨੇ ਸਮੇਤ 3 ਵਿਆਕਤੀਆਂ ਨੂੰ ਕਾਬੂ ਕਰ ਕੇ ਚੋਰੀ ਕਰਨ ਸਮੇਂ ਵਰਤਿਆ ਪਲਸਰ ਮੋਟਰਸਾਈਕਲ, ਸਟਰ ਤੋੜਨ ਵਾਲੇ ਔਜਾਰ ਅਤੇ ਚੋਰੀਸ਼ੁਦਾ 01 ਲੱਖ ਰੁਪਏ ਬਰਾਮਦ ਕਰਵਾਏ ਗਏ।

ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ ਇਰਾਦਾ ਕਤਲ ਦੀ ਵਾਰਦਾਤ ਨੂੰ 12 ਘੰਟਿਆਂ ਅੰਦਰ ਟਰੇਸ ਕਰ ਕੇ 6 ਵਿਆਕਤੀਆਂ ਨੂੰ ਕਾਬੂ ਕੀਤਾ ਗਿਆ।

ਐੱਸ. ਐੱਸ. ਪੀ. ਚਾਹਲ ਸੰਗਰੂਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲਾ ਪੁਲਸ ਸੰਗਰੂਰ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਡਰੱਗ ਦੇ 8 ਮੁਕੱਦਮੇ ਦਰਜ ਕਰ ਕੇ 08 ਵਿਅਕਤੀ ਕਾਬੂ ਕਰ ਕੇ 26 ਗ੍ਰਾਮ ਹੈਰੋਇਨ, 04 ਕਿਲੋ ਚੂਰਾ ਪੋਸਤ ਅਤੇ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 8 ਮੁਕੱਦਮੇ ਦਰਜ ਕਰ ਕੇ 06 ਵਿਆਕਤੀਆਂ ਨੂੰ ਕਾਬੂ ਕਰ ਕੇ 94.500 ਲਿਟਰ ਸ਼ਰਾਬ ਠੇਕਾ ਦੇਸੀ, 175.500 ਲਿਟਰ ਸ਼ਰਾਬ ਨਾਜਾਇਜ਼ ਅਤੇ 100 ਲਿਟਰ ਲਾਹਣ ਬਰਾਮਦ ਕਰਵਾਇਆ ਗਿਆ।

ਇਸ ਤੋਂ ਇਲਾਵਾ ਇਸ ਅਰਸੇ ਦੌਰਾਨ ਪੰਜਾਬ ਅਤੇ ਹਰਿਆਣਾ ਸਟੇਟ ’ਚ ਕੋਰੀਅਰ ਕੰਪਨੀਆਂ ਦੇ ਸਟੋਰਾਂ ’ਤੇ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰ ਕੇ ਗਿਰੋਹ ਦੇ ਸਰਗਨੇ ਸਮੇਤ 3 ਵਿਆਕਤੀਆਂ ਨੂੰ ਕਾਬੂ ਕਰ ਕੇ ਚੋਰੀ ਕਰਨ ਸਮੇਂ ਵਰਤਿਆ ਪਲਸਰ ਮੋਟਰਸਾਈਕਲ, ਸਟਰ ਤੋੜਨ ਵਾਲੇ ਔਜਾਰ ਅਤੇ ਚੋਰੀਸ਼ੁਦਾ 01 ਲੱਖ ਰੁਪਏ ਬਰਾਮਦ ਕਰਵਾਏ ਗਏ ਅਤੇ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ ਇਰਾਦਾ ਕਤਲ ਦੀ ਵਾਰਦਾਤ ਨੂੰ 12 ਘੰਟਿਆਂ ਅੰਦਰ ਟਰੇਸ ਕਰ ਕੇ 6 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ’ਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਹਫਤੇ ਵੱਖ-ਵੱਖ ਗਜਟਿਡ ਅਫਸਰਾਂ ਵੱਲੋਂ 09 ਪਿੰਡਾਂ/ਕਸਬਿਆਂ ’ਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।


author

Rakesh

Content Editor

Related News