ਵੱਡੀ ਖ਼ਬਰ: ਸੰਯੁਕਤ ਸਮਾਜ ਮੋਰਚੇ ’ਚ ਸ਼ਾਮਲ 16 ਕਿਸਾਨ ਜਥੇਬੰਦੀਆਂ ਵਲੋਂ ਵੱਖ ਹੋਣ ਦਾ ਐਲਾਨ
Tuesday, Apr 12, 2022 - 08:29 AM (IST)
ਮੋਹਾਲੀ (ਨਿਆਮੀਆਂ) - ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ’ਚੋਂ 16 ਕਿਸਾਨ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ। ਦੱਸ ਦੇਈਏ ਕਿ ਇਸ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ’ਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ, ਸਤਨਾਮ ਬਹਿਰੂ, ਮਨਜੀਤ ਰਾਏ, ਬਲਦੇਵ ਨਿਹਾਲਗੜ ਅਤੇ ਰਾਮਿੰਦਰ ਪਟਿਆਲਾ ’ਤੇ ਅਧਾਰਿਤ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)
ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐੱਮ. ਐੱਸ. ਪੀ. ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤਕ ਮਨਾਏ ਜਾ ਰਹੇ ਪ੍ਰਚਾਰ ਹਫ਼ਤੇ ਨੂੰ ਲਾਗੂ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਮੀਟਿੰਗ ’ਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫ਼ੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ-ਆਪ ਨੂੰ ਜਨਤਕ ਕਿਸਾਨ ਜਥੇਬੰਦੀ ਵਜੋਂ ਵਿਚਰਨ ਦਾ ਪ੍ਰਣ ਦੁਹਰਾਉਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਉਪਰਾਲੇ ਕਰਨ ਦਾ ਐਲਾਨ ਕੀਤਾ।
ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ