ਵਰਕ ਵੀਜ਼ਾ ਲਗਵਾਉਣ ਦੇ ਨਾਂ ’ਤੇ ਠੱਗੇ 16 ਲੱਖ, ਪੈਸੇ ਲੈਣ ਮਗਰੋਂ ਏਜੰਟ ਨੇ ਫੋਨ ਚੁੱਕਣਾ ਹੀ ਕਰ ''ਤਾ ਬੰਦ

Monday, Dec 09, 2024 - 07:09 AM (IST)

ਚੰਡੀਗੜ੍ਹ (ਸੁਸ਼ੀਲ) : ਵਰਕ ਵੀਜ਼ਾ ਲਗਵਾਉਣ ਦੇ ਨਾਂ ’ਤੇ ਸੈਕਟਰ-17 ਸਥਿਤ ਇਮੀਗ੍ਰੇਸ਼ਨ ਕੰਪਨੀ ਨੇ ਸੰਗਰੂਰ ਵਾਸੀ ਵਿਅਕਤੀ ਨਾਲ 16 ਲੱਖ 56 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਪੀੜਤ ਬਲਵਿੰਦਰ ਕੌਰ ਦੀ ਸ਼ਿਕਾਇਤ ’ਤੇ ਸੈਕਟਰ-17 ਥਾਣਾ ’ਚ ਮੁਲਜ਼ਮ ਖਿਲਾਫ ਧੋਖਾਧੜੀ ਤੇ ਸਾਜ਼ਿਸ਼ ਰਚਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਚਾਚੇ ਦੇ ਲੜਕੇ ਨੇ ਆਪਣੇ ਭਰਾ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਕੇ ਮਾਰੀ ਕਰੋੜਾਂ ਰੁਪਏ ਦੀ ਠੱਗੀ

ਸ਼ਿਕਾਇਤਕਰਤਾ ਅਨੁਸਾਰ ਉਸ ਨੇ ਵਰਕ ਵੀਜ਼ੇ ’ਤੇ ਵਿਦੇਸ਼ ਜਾਣਾ ਸੀ। ਇਸ ਲਈ ਸੈਕਟਰ-17 ਸਥਿਤ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨਿਕਾਸ ਸ਼ਰਮਾ ਨੂੰ ਮਿਲੀ। ਨਿਕਾਸ ਨੇ 17 ਲੱਖ ਰੁਪਏ ਮੰਗੇ। ਬਲਵਿੰਦਰ ਕੌਰ ਨੇ ਵੱਖ-ਵੱਖ ਫੀਸਾਂ ਦੇ ਨਾਂ ’ਤੇ 16 ਲੱਖ 56 ਹਜ਼ਾਰ ਰੁਪਏ ਜਮ੍ਹਾਂ ਕਰਵਾ ਦਿੱਤੇ। ਪੈਸੇ ਲੈਣ ਤੋਂ ਬਾਅਦ ਮੁਲਜ਼ਮ ਨੇ ਫੋਨ ਚੁੱਕਣਾ ਹੀ ਬੰਦ ਕਰ ਦਿੱਤਾ। ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Sandeep Kumar

Content Editor

Related News