ਦੁਸਹਿਰੇ ਮੌਕੇ ਜਲੰਧਰ 'ਚ ਭਾਰਗੋ ਕੈਂਪ ਦੇ 16 ਸਾਲਾ ਮੁੰਡੇ ਨੇ ਤਿਆਰ ਕੀਤਾ ਵੱਖਰੇ ਢੰਗ 'ਚ ਰਾਵਣ, ਹੋ ਰਹੀਆਂ ਤਾਰੀਫ਼ਾਂ
Wednesday, Oct 05, 2022 - 03:08 PM (IST)
ਜਲੰਧਰ (ਸੋਨੂੰ)- ਦੁਸਹਿਰੇ ਦਾ ਤਿਓਹਾਰ ਪੂਰੇ ਭਾਰਤ 'ਚ ਅੱਜ ਬੜੇ ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਭਗਵਾਨ ਸ਼੍ਰੀ ਰਾਮ ਜੀ ਨੇ ਰਾਵਣ ਨੂੰ ਮਾਰ ਕੇ ਸੀਤਾ ਮਾਤਾ ਜੀ ਨੂੰ ਉਸ ਦੀ ਕੈਦ 'ਚੋਂ ਛੁਡਾਇਆ ਸੀ। ਜਲੰਧਰ ਦੇ ਭਾਰਗੋ ਕੈਂਪ ਵਿਚ ਵੀ ਦੁਸਹਿਰਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਪਰ ਇਥੇ ਦੀਆਂ ਤਸਵੀਰਾਂ ਕੁਝ ਵੱਖਰੀਆਂ ਨਜ਼ਰ ਆ ਰਹੀਆਂ ਹਨ। ਇਥੇ ਕੁਝ ਬੱਚਿਆਂ ਵੱਲੋਂ ਇਸ ਰਾਵਣ ਦੇ ਪੁਤਲੇ ਨੂੰ ਵੱਖਰਾ ਹੀ ਰੂਪ ਦਿੱਤਾ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕੁੜੀ ਨੇ ਸ਼ਰੇਆਮ ਕੀਤੇ ਹਵਾਈ ਫਾਇਰ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੂੰ ਪਈਆਂ ਭਾਜੜਾਂ
16 ਸਾਲਾ ਦੇ ਨਿਸ਼ੂ ਨੇ ਇਕ ਡਰੈਗਨ ਉੱਤੇ ਸਵਾਰ ਇਕ ਰਾਵਣ ਦਾ ਪੁਤਲਾ ਤਿਆਰ ਕੀਤਾ ਹੈ, ਜੋਕਿ ਲੋਕਾਂ ਨੂੰ ਬੇਹੱਦ ਆਕਰਸ਼ਿਤ ਕਰ ਰਿਹਾ ਹੈ। ਨਿਸ਼ੂ ਦਾ ਕਹਿਣਾ ਹੈ ਕਿ ਉਹ ਆਪਣੇ ਸਾਥੀਆਂ ਨਾਲ ਮਿਲ ਕੇ ਪਿਛਲੇ ਛੇ ਸਾਲਾਂ ਤੋਂ ਰਾਵਣ ਦੇ ਪੁਤਲੇ ਬਣਾ ਰਹੇ ਹਨ ਪਰ ਇਸ ਵਾਰ ਉਨ੍ਹਾਂ ਨੇ ਕੁਝ ਵੱਖਰਾ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਵਿੱਚ ਉਨ੍ਹਾਂ ਦਾ ਸਾਥ ਉਨ੍ਹਾਂ ਦੇ ਮੁਹੱਲੇ ਦੇ ਸਾਥੀਆਂ ਨੇ ਦਿੱਤਾ ਹੈ। ਨਿਸ਼ੂ ਦਾ ਕਹਿਣਾ ਹੈ ਕਿ ਉਸ ਨੇ ਇਹ ਰਾਵਣ ਦਾ ਪੁਤਲਾ ਕਰੀਬ ਇਕ ਮਹੀਨੇ ਵਿਚ ਤਿਆਰ ਕੀਤਾ ਹੈ।
ਉੱਧਰ ਦੂਜੇ ਪਾਸੇ ਮੁਹੱਲੇ ਦੇ ਵਸਨੀਕ ਸ਼ੇਰ ਸਿੰਘ ਦਾ ਕਹਿਣਾ ਹੈ ਕਿ ਬੱਚਿਆਂ ਵੱਲੋਂ ਜਿਹੜਾ ਇਹ ਉਪਰਾਲਾ ਕੀਤਾ ਜਾ ਰਿਹਾ ਹੈ, ਉਹ ਸ਼ਲਾਘਾਯੋਗ ਹੈ ਅਤੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤਰ੍ਹਾਂ ਦੇ ਕੰਮ ਕਰਨ ਨਾਲ ਬੱਚਿਆਂ ਦਾ ਧਿਆਨ ਖੇਡ ਕੁੱਦ ਅਤੇ ਏਦਾਂ ਦੀਆਂ ਚੀਜ਼ਾਂ ਬਣਾਉਣ ਵੱਲ ਜਾਂਦਾ ਹੈ ਨਾ ਕਿ ਨਸ਼ਿਆਂ ਕਰਨ ਵੱਲ।
ਇਹ ਵੀ ਪੜ੍ਹੋ: ਠੱਗਾਂ ਨੇ ਲੱਭਿਆ ਠੱਗੀ ਦਾ ਨਵਾਂ ਤਰੀਕਾ, ਵਟਸਐਪ ’ਤੇ ਕਪੂਰਥਲਾ ਦੇ DC ਦੀ ਤਸਵੀਰ ਲਗਾ ਇੰਝ ਕਰ ਰਹੇ ਨੇ ਠੱਗੀ
ਇਹ ਵੀ ਪੜ੍ਹੋ: ਦੁਬਈ ’ਚ ਬੈਠ ਫੇਸਬੁੱਕ ’ਤੇ ਇਤਰਾਜ਼ਯੋਗ ਪੋਸਟਾਂ ਪਾ ਰਿਹਾ ਸੀ ਸ਼ਖ਼ਸ, ਟਾਰਗੇਟ 'ਤੇ ਰਾਜਨੇਤਾ ਸਣੇ ਨੇ ਇਹ ਲੋਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ