ਸੂਬੇ ’ਚ ਖਰੀਦ ਦੇ 7ਵੇਂ ਦਿਨ 160661.36 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

Saturday, Oct 09, 2021 - 10:09 PM (IST)

ਸੂਬੇ ’ਚ ਖਰੀਦ ਦੇ 7ਵੇਂ ਦਿਨ 160661.36 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

ਚੰਡੀਗੜ੍ਹ (ਬਿਊਰੋ)-ਪੰਜਾਬ ਸੂਬੇ ’ਚ ਅੱਜ ਝੋਨੇ ਦੀ ਖਰੀਦ ਦੇ 7ਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 160661.36  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਖਰੀਦ ਦੇ 7ਵੇਂ ਦਿਨ ਸੂਬੇ ਦੀਆਂ ਮੰਡੀਆਂ ’ਚ 674253.05 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵੱਲੋਂ ਅਤੇ 12915 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਖਰੀਦ ਦੇ ਸੱਤਵੇਂ ਦਿਨ 172512.97  ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।

ਇਹ ਵੀ ਪੜ੍ਹੋ : ਫਾਜ਼ਿਲਕਾ ’ਚ ਪਿੰਡਾਂ ਦੇ ਦੌਰੇ ਦੌਰਾਨ ਵਿਧਾਇਕ ਘੁਬਾਇਆ ਦਾ ਜ਼ਬਰਦਸਤ ਵਿਰੋਧ

ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ’ਚ ਕੁਲ 753082.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ 687168.05 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੀ 612.34 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।   


author

Manoj

Content Editor

Related News