17 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

Friday, Jun 09, 2017 - 01:28 AM (IST)

17 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਬਟਾਲਾ/ਸ੍ਰੀ ਹਰਗੋਬਿੰਦਪੁਰ,   (ਬੇਰੀ, ਬੱਬੂ)- ਅੱਜ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਮੁਖੀ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਨਾਕਾਬੰਦੀ ਦੌਰਾਨ ਇਕ ਵਿਅਕਤੀ ਪਿੰਡ ਸ਼ੁਕਾਲਾ ਵੱਲੋਂ ਆਪਣੇ ਮੋਢੇ 'ਤੇ ਭਾਰੀ ਬੈਗ ਚੁੱਕੀ ਆ ਰਿਹਾ ਸੀ ਜੋ ਚੈਕਿੰਗ ਨਾਕਾ ਦੇਖਦਿਆਂ ਹੀ ਬੈਗ ਸੁੱਟ ਕੇ ਭੱਜ ਗਿਆ ਅਤੇ ਜਦੋਂ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ 'ਚੋਂ 17 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਸ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। 


Related News