ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ ਹੁੰਦੀ ਸੀ ਸਮੱਗਲਿੰਗ
Sunday, Sep 20, 2026 - 07:09 PM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ 'ਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਕਰਨ ਵਾਲੇ ਇਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁੰਨਾਂ ਨੂੰ 17 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।
ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ। ਮੁਲਜ਼ਮਾਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ ਤਿੰਨੋਂ ਵਾਸੀ ਕੋਟ ਮਿਤ ਸਿੰਘ, ਖਾਲਸਾ ਨਗਰ ਪਲਾਟ ਅੰਮ੍ਰਿਤਸਰ ਵਜੋਂ ਹੋਈ ਹੈ। 17 ਕਿੱਲੋ ਹੈਰੋਇਨ ਬਰਾਮਦਗੀ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਮਾਰੂਤੀ ਸਵਿੱਫ਼ਟ ਕਾਰ ਨੂੰ ਵੀ ਜ਼ਬਤ ਕੀਤਾ ਹੈ। ਇਸ ਤਾਜ਼ਾ ਬਰਾਮਦਗੀ ਨਾਲ ਸੀ. ਆਈ. ਅੰਮ੍ਰਿਤਸਰ ਨੇ ਮਹਿਜ਼ ਚਾਰ ਦਿਨਾਂ 'ਚ ਕੁੱਲ੍ਹ 54 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਸ ਨੇ 27 ਕਿੱਲੋ ਅਤੇ 10 ਕਿੱਲੋ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਸਨ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰਲੇ ਸਮੱਗਲਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸੀ. ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਮਾਡਿਊਲ ਦੇ ਤਿੰਨ ਕਾਰਕੁੰਨਾਂ ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਪ੍ਰਾਪਤ ਕੀਤੀ ਹੈ ਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ-ਤਰਨਤਾਰਨ ਰੋਡ ’ਤੇ ਫਲਾਈਓਵਰ ਦੇ ਹੇਠਾਂ ਨਸ਼ੀਲੇ ਪਦਾਰਥਾਂ ਦੀ ਵੱਡੀ ਡੀਲ ਕਰਨ ਦੀ ਸੰਭਾਵਨਾ ਹੈ।
ਇਤਲਾਹ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਨਾਕਾ ਲਾਇਆ ਅਤੇ ਪੁਲ ਨੇੜਲੇ ਪਾਰਕ ਕੋਲ ਮੁਲਜ਼ਮਾਂ ਦੀ ਸਵਿਫਟ ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 17 ਕਿੱਲੋ ਹੈਰੋਇਨ ਬਰਾਮਦ ਹੋਈ। ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ’ਚ ਅਗਲੇ-ਪਿਛਲੇ ਸਬੰਧ ਸਥਾਪਿਤ ਕੀਤੇ ਜਾ ਰਹੇ ਹਨ ਤੇ ਇਸ ਕੇਸ ’ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਤੇ ਸਰਹੱਦ ਪਾਰਲੇ ਨਸ਼ਾ ਸਮੱਗਲਿੰਗ ਨੈੱਟਵਰਕ ਨੂੰ ਬੇਅਸਰ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਕ ਹਫ਼ਤੇ ’ਚ ਤੀਜੀ ਵੱਡੀ ਬਰਾਮਦਗੀ
16 ਸਤੰਬਰ : 27 ਕਿੱਲੋ ਹੈਰੋਇਨ ਤੇ ਵਿਦੇਸ਼ੀ ਆਧੁਨਿਕ .30 ਬੋਰ ਪੀਐਕਸ5 ਪਿਸਤੌਲ ਤੇ ਤਿੰਨ ਕਾਰਤੂਸਾਂ ਨਾਲ ਚਾਰ ਵਿਅਕਤੀ ਕਾਬੂ
18 ਸਤੰਬਰ : 10 ਕਿੱਲੋ ਹੈਰੋਇਨ ਨਾਲ ਇਕ ਵਿਅਕਤੀ ਕਾਬੂ
19 ਸਤੰਬਰ : 17 ਕਿੱਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ
ਇਹ ਵੀ ਪੜ੍ਹੋ- ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ, ਮੁੰਡੇ-ਕੁੜੀਆਂ ਨਾਲ ਹੁੰਦੈ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
