ਕੇਂਦਰੀ ਜੇਲ੍ਹ ’ਚੋਂ 17 ਮੋਬਾਇਲ, 11 ਸਿਮਾਂ, ਡਾਟਾ ਕੇਬਲ ਅਤੇ ਹੋਰ ਸਾਮਾਨ ਬਰਾਮਦ

06/27/2023 3:08:53 PM

ਤਰਨਤਾਰਨ (ਰਮਨ ਚਾਵਲਾ)- ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਲਾਸ਼ੀ ਅਭਿਆਨ ਦੌਰਾਨ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰੋਂ 17 ਮੋਬਾਇਲ ਫੋਨ, 11 ਸਿਮਾਂ, 3 ਡਾਟਾ ਕੇਬਲ, 6 ਹੈੱਡ ਫੋਨ, 6 ਚਾਰਜਰ ਬਰਾਮਦ ਕਰਨ ਦੇ ਜੁਰਮ ਹੇਠ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ 4 ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਅਭਿਆਨ ਸਬੰਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 17 ਮੋਬਾਇਲ ਫੋਨ, 11 ਸਿਮਾਂ, 3 ਡਾਟਾ ਕੇਬਲ, 6 ਹੈੱਡ ਫੋਨ, 6 ਚਾਰਜਰ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਘਰੋਂ ਕੰਮ 'ਤੇ ਗਏ ਨੌਜਵਾਨ ਦੀ ਸ਼ਮਸ਼ਾਨ ਘਾਟ 'ਚੋਂ ਮਿਲੀ ਲਾਸ਼, ਦੇਖ ਉੱਡੇ ਹੋਸ਼

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਜੇਲ੍ਹ ਵਿਚ ਬੰਦ ਹਵਾਲਾਤੀ ਗੁਰਜੰਟ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਪੱਟੀ, ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਬਲੇਰ, ਨਿਸ਼ਾਨ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਪੱਟੀ ਅਤੇ ਰਾਜਾ ਸਿੰਘ ਪੁੱਤਰ ਨਿਰਭਰ ਸਿੰਘ ਵਾਸੀ ਪੱਟੀ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਜਲੰਧਰ ਸਣੇ ਪੰਜਾਬ ਦੇ 5 ਸ਼ਹਿਰਾਂ ਲਈ CM ਮਾਨ ਵੱਲੋਂ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News