ਜਲੰਧਰ ''ਚ ਕੋਰੋਨਾ ਦਾ ਕਹਿਰ, 17 ਨਵੇਂ ਮਾਮਲੇ ਆਏ ਸਾਹਮਣੇ

Tuesday, Jul 07, 2020 - 03:24 PM (IST)

ਜਲੰਧਰ (ਰੱਤਾ) : ਜ਼ਿਲ੍ਹਾ ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ 'ਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 17 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 941 ਹੋ ਗਈ ਹੈ। ਦੱਸ ਦਈਏ ਕਿ ਜਿੱਥੇ ਜਲੰਧਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਣ ਨਾਲ ਸਿਹਤ ਮਹਿਕਮੇ 'ਚ ਚਿੰਤਾ ਪਾਈ ਜਾ ਰਹੀ ਹੈ, ਉੱਥੇ ਹੀ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਿਹਤ ਮਹਿਕਮੇ ਅਨੁਸਾਰ ਅੱਜ ਆਏ ਪਾਜ਼ੇਟਿਵ ਮਰੀਜ਼ ਪਹਿਲਾਂ ਤੋਂ ਆਏ ਮਰੀਜ਼ਾਂ ਦੇ ਸੰਪਰਕ 'ਚ ਦੱਸੇ ਜਾ ਰਹੇ ਹਨ, ਜਿਨ੍ਹਾਂ 'ਚ ਮਖਦੂਮਪੁਰਾ, ਸ਼ਹੀਦ ਬਾਬੂ ਲਾਭ ਸਿੰਘ ਨਗਰ, ਈਸਾ ਨਗਰ, ਕ੍ਰਿਸ਼ਣਾ ਨਗਰ ਆਦਿ ਹਨ। 

ਇਹ ਵੀ ਪੜ੍ਹੋ : ਰਿਮਾਂਡ 'ਤੇ ਆਇਆ ਮੁਲਜ਼ਮ ਨਿਕਲਿਆ ਕੋਰੋਨਾ ਪਾਜ਼ੇਟਿਵ, 3 ਪੁਲਸ ਮੁਲਾਜ਼ਮਾਂ ਸਣੇ 15 ਨਵੇਂ ਮਾਮਲੇ

584 ਰੋਗੀ ਹੋਏ ਡਿਸਚਾਰਜ
ਇੱਥੇ ਇਹ ਦੱਸਣਯੋਗ ਹੈ ਕਿ ਜਲੰਧਰ ਜ਼ਿਲ੍ਹੇ 'ਚ ਕੁੱਲ ਸੈਂਪਲ 25639 ਲਏ ਗਏ ਹਨ। ਜਿਨ੍ਹਾਂ 'ਚੋਂ 23319 ਨੈਗੇਟਿਵ ਆਏ ਹਨ, 926 ਕੇਸ ਪਾਜ਼ੇਟਿਵ ਹਨ। ਇੱਥੇ ਰਾਹਤ ਦੀ ਗੱਲ ਇਹ ਵੀ ਹੈ ਕਿ 584 ਰੋਗੀ ਡਿਸਚਾਰਜ ਵੀ ਹੋ ਗਏ ਹਨ। ਜ਼ਿਲ੍ਹੇ 'ਚ ਹੁਣ ਤੱਕ 22 ਮੌਤਾਂ ਹੋ ਗਈਆਂ ਹਨ ਅਤੇ 319 ਐਕਟਿਵ ਕੇਸ ਹਨ।

ਇਹ ਵੀ ਪੜ੍ਹੋ : ਦਿਲ ਕੰਬਾਊ ਵਾਰਦਾਤ : ਮਤਰੇਈ ਮਾਂ ਤੇ ਸਕੇ ਪਿਉ ਨੇ ਕੀਤਾ 15 ਸਾਲਾ ਧੀ ਦਾ ਕੀਤਾ ਕਤਲ

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ     6622 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1015, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 941, ਲੁਧਿਆਣਾ 'ਚ 1104, ਸੰਗਰੂਰ 'ਚ 544 ਕੇਸ, ਪਟਿਆਲਾ 'ਚ 406, ਮੋਹਾਲੀ (ਐੱਸ. ਏ. ਐੱਸ. ਨਗਰ) 317, ਗੁਰਦਾਸਪੁਰ 'ਚ 270 ਕੇਸ, ਪਠਾਨਕੋਟ 'ਚ 231, ਤਰਨਤਾਰਨ 207, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 180, ਮੁਕਤਸਰ 139, ਫਤਿਹਗੜ੍ਹ ਸਾਹਿਬ 'ਚ 127, ਫਰੀਦਕੋਟ 127,  ਰੋਪੜ 'ਚ 114, ਮੋਗਾ 'ਚ 136, ਫਾਜ਼ਿਲਕਾ 103, ਫਿਰੋਜ਼ਪੁਰ 'ਚ 119, ਬਠਿੰਡਾ 115, ਕਪੂਰਥਲਾ 114, ਬਰਨਾਲਾ 'ਚ 71, ਮਾਨਸਾ 'ਚ 51 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4653 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1766 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 171 ਲੋਕਾਂ ਦੀ ਮੌਤ ਹੋ ਚੁੱਕੀ ਹੈ।


Anuradha

Content Editor

Related News