ਧਾਰਮਿਕ ਸਥਾਨ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ ਨੇ ਵਿਛਾ ਦਿੱਤੇ ਸੱਥਰ, 17 ਸਾਲਾ ਧੀ ਦੀ ਮੌਤ

Sunday, Apr 23, 2023 - 06:30 PM (IST)

ਧਾਰਮਿਕ ਸਥਾਨ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ ਨੇ ਵਿਛਾ ਦਿੱਤੇ ਸੱਥਰ, 17 ਸਾਲਾ ਧੀ ਦੀ ਮੌਤ

ਬੁਢਲਾਡਾ (ਬਾਂਸਲ) : ਇੱਥੋ ਨੇੜਲੇ ਪਿੰਡ ਗੁਰਨੇ ਕਲਾਂ ਦੇ ਫਫੜੇ ਭਾਈਕੇ ਚੌਂਕ 'ਚ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਵਿੱਚ ਇੱਕ ਦੀ ਮੌਤ ਅਤੇ ਤਿੰਨ ਵਿਅਕਤੀਆਂ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅਵਤਾਰ ਸਿੰਘ (48) ਵਾਸੀ ਬਰੇਟਾ ਆਪਣੇ ਪਰਿਵਾਰ ਸਮੇਤ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਘਰ ਵਾਪਸ ਬਰੇਟਾ ਨੂੰ ਜਾ ਰਿਹਾ ਸੀ। ਇਸ ਦੌਰਾਨ ਗੁਰਨੇ ਕਲਾਂ ਦੇ ਫਫੜੇ ਭਾਈਕੇ ਚੌਂਕ ਚ ਪੀ. ਆਰ. ਟੀ. ਸੀ. ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਉੱਤਰਾਖੰਡ 'ਚ ਵਪਾਰੀ ਦਾ ਕਤਲ ਕਰਨ ਜਾ ਰਹੇ ਅਰਸ਼ ਡੱਲਾ ਗੈਂਗ ਦੇ ਦੋ ਗੈਂਗਸਟਰ ਗ੍ਰਿਫ਼ਤਾਰ

PunjabKesari

ਇਸ ਘਟਨਾ ਦੌਰਾਨ ਕਾਰ ਚਾਲਕ ਅਵਤਾਰ ਸਿੰਘ (48), ਸੁਖਚੈਨ ਕੌਰ ਪਤਨੀ (46) ਅਤੇ ਉਨ੍ਹਾਂ ਦਾ ਪੁੱਤਰ ਸ਼ੁੱਭ ਕਰਮਦੀਪ ਸਿੰਘ (19), ਪ੍ਰਭਜੋਤ ਕੌਰ ਪ੍ਰਿਯੰਕਾ (17) ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਲਿਆਂਦਾ ਗਿਆ। ਪ੍ਰਿੰਯਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਵੱਡੇ ਹਸਪਤਾਲ 'ਚ ਤਬਦੀਲ ਕਰ ਦਿੱਤਾ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਸਦਰ ਪੁਲਸ ਨੇ ਮਾਮਲਾ ਦਰਜ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਸਰਕਾਰੀ ਹਸਪਤਾਲ 'ਚ ਜ਼ਖ਼ਮੀ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ- ਇਨਕਮ ਟੈਕਸ ਦੇਣ ਵਾਲੇ ਜ਼ਰਾ ਸਾਵਧਾਨ, ਠੱਗ ਨੇ ਰਿਟਰਨਾਂ 'ਚ ਹੇਰਾ-ਫੇਰੀ ਕਰ ਮਾਰੀ ਐਸੀ ਠੱਗੀ ਕੇ ਅਧਿਕਾਰੀ ਵੀ ਹੈਰਾਨ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News