ਕੋਰੋਨਾ ਵਾਇਰਸ : ਸ੍ਰੀ ਮੁਕਤਸਰ ਸਾਹਿਬ ਵਿਖੇ 17 ਸਾਲ ਦੇ ਲੜਕੇ ਦੀ ਰਿਪੋਰਟ ਆਈ ਪਾਜ਼ੀਟਿਵ

04/08/2020 9:07:12 PM

ਸ੍ਰੀ ਮੁਕਤਸਰ ਸਾਹਿਬ,(ਤਨੇਜਾ) : ਦੇਸ਼ ਭਰ 'ਚ ਕੋਰੋਨਾ ਵਾਇਰਸ ਦਾ ਖਤਰਾ ਵਧਦਾ ਜਾ ਰਿਹਾ ਹੈ, ਉਥੇ ਹੀ ਪੰਜਾਬ 'ਚ ਵੀ ਇਸ ਦਾ ਖਤਰਾ ਵਧਦਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਮੁਕਤਸਰ ਸਾਹਿਬ 'ਚ ਇਕ 17 ਸਾਲ ਦੇ ਬੱਚੇ ਦੀ ਰਿਪੋਰਟ ਅੱਜ ਪਾਜ਼ੀਟਿਵ ਆਈ ਹੈ। ਜਾਣਕਾਰੀ ਮੁਤਾਬਕ ਅੱਜ ਤਬਲੀਗੀ ਜਮਾਤ ਨਾਲ ਸਬੰਧਿਤ ਮੇਰਠ ਤੋਂ ਸ੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ 'ਚ ਆਏ 14 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ। ਇਨ੍ਹਾਂ 14 ਵਿਅਕਤੀਆਂ ਸਮੇਤ ਪ੍ਰਸ਼ਾਸਨ ਵਲੋਂ ਕੁਲ 16 ਦੇ ਸੈਂਪਲ ਟੈਸਟ ਲਈ ਭੇਜੇ ਗਏ ਸਨ, ਜਿੰਨਾਂ 'ਚੋਂ ਜਿਥੇ 15 ਦੀ ਰਿਪੋਰਟ ਨੈਗੇਟਿਵ ਆਈ, ਉਥੇ ਹੀ ਇਕ 17 ਸਾਲ ਦੇ ਲੜਕੇ ਦੀ ਰਿਪੋਰਟ ਪਾਜ਼ੀਟਿਵ ਆ ਗਈ ਹੈ, ਜੋ ਕਿ ਮੇਰਠ ਦਾ ਰਹਿਣ ਵਾਲਾ ਹੈ ਦੱਸਿਆ ਜਾ ਰਿਹਾ ਹੈ।

Deepak Kumar

This news is Content Editor Deepak Kumar