ਭਿਆਨਕ ਹਾਦਸੇ ਨੇ ਖੋਹ ਲਈਆਂ ਖ਼ੁਸ਼ੀਆਂ, ਜਵਾਨੀ ਦੀ ਬਰੂਹੇ ਪਹੁੰਚੇ ਪੁੱਤ ਦੀ ਹਾਦਸੇ ’ਚ ਮੌਤ

Wednesday, Nov 23, 2022 - 06:17 PM (IST)

ਭਿਆਨਕ ਹਾਦਸੇ ਨੇ ਖੋਹ ਲਈਆਂ ਖ਼ੁਸ਼ੀਆਂ, ਜਵਾਨੀ ਦੀ ਬਰੂਹੇ ਪਹੁੰਚੇ ਪੁੱਤ ਦੀ ਹਾਦਸੇ ’ਚ ਮੌਤ

ਗੁਰਦਾਸਪੁਰ (ਗੁਰਪ੍ਰੀਤ) : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਿਕੋਸਰਾਂ ਦੇ ਰਹਿਣ ਵਾਲੇ ਨੌਜਵਾਨ ਦੀ ਕਿਸੇ ਘਰੇਲੂ ਕੰਮ ਲਈ ਰਾਹ ਜਾਂਦੇ ਟਰੱਕ ਹੇਠਾਂ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਅਕਾਸ਼ਦੀਪ ਸਿੰਘ (17) ਪੁੱਤਰ ਗੁਰਸੁਖ ਸਿੰਘ ਵਾਸੀ ਪਿੰਡ ਨਿਕੋਰਸਾ ਅੱਡਾ ਤਲਵੰਡੀ ਰਾਮਾਂ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਅਕਾਸ਼ਦੀਪ ਘਰ ਕੇ ਕਿਸੇ ਕੰਮ ਲਈ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ। ਇਸ ਦੌਰਾਨ ਕੰਬਲਾਂ ਨਾਲ ਲੱਦੇ ਮੋਟਰਸਾਈਕਲ ਦੀ ਸਾਈਡ ਵੱਜਣ ਕਾਰਨ ਉਸ ਦਾ ਸੰਤੁਲਣ ਵਿਗੜ ਗਿਆ। ਇਸ ਮੌਕੇ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਸੰਗਰੂਰ ਦੇ ਨੌਜਵਾਨ ਦੀ ਕੈਨੇਡਾ 'ਚ ਦੁਖਦਾਇਕ ਮੌਤ, ਕੁਝ ਮਹੀਨੇ ਪਹਿਲਾਂ ਮਿਲੀ ਸੀ ਪੀ. ਆਰ.

ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੀ ਚੌਂਕੀ ਮੱਲੇਵਾਲ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਪੁਲਸ ਅਧਿਕਾਰੀ ਵੱਲੋਂ ਦਿੱਤੀ ਜਾਣਤਕਾਰੀ ਮੁਤਾਬਕ ਉਕਤ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਵੱਲੋਂ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਸ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 


author

Simran Bhutto

Content Editor

Related News