ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

Sunday, Sep 08, 2024 - 07:07 PM (IST)

ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਨਡਾਲਾ (ਜ.ਬ.)-ਨਡਾਲਾ ਵਿਖੇ ਨੇੜਲੇ ਪਿੰਡ ਲੱਖਣ ਦੇ ਪੱਡੇ 'ਚ 17 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸ਼ਰਨਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਲੱਖਣ ਕੇ ਪੱਡੇ ਵਜੋਂ ਹੋਈ ਹੈ। ਨਡਾਲਾ ਚੌਂਕੀ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਵਾਸੀ ਲੱਖਣ ਕੇ ਪੱਡਾ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਲੜਕਾ 10ਵੀਂ ਜਮਾਤ ਤੱਕ ਪੜ੍ਹਿਆ ਸੀ ਪਰ ਉਹ ਕੋਈ ਕੰਮ ਨਹੀਂ ਕਰ ਰਿਹਾ ਸੀ, ਕਿਉਂਕਿ ਕੁਝ ਮਹੀਨਿਆਂ ਤੋਂ ਉਸ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਸੜਕ ਹਾਦਸੇ ਦਾ ਸ਼ਿਕਾਰ ਹੋਏ MLA ਗੋਲਡੀ ਕੰਬੋਜ

ਉਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ 3 ਵਜੇ ਉਸ ਨੇ ਕਿਹਾ ਕਿ ਉਸ ਦੀ ਸਿਹਤ ਵਿਗੜ ਰਹੀ ਹੈ ਅਤੇ ਉਲਟੀਆਂ ਆਉਣ ਲੱਗ ਪਈਆਂ। ਉਸ ਨੂੰ ਤੁਰੰਤ ਇਲਾਜ ਲਈ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਚੜ੍ਹਦੀ ਜਵਾਨੀ ਵਿਚ ਪੁੱਤਰ ਦੇ ਜਹਾਨੋਂ ਤੁਰ ਜਾਣ ਕਰਕੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਘਟਨਾ: ਕਟਰ ਦੀ ਮਸ਼ੀਨ 'ਚ ਆਇਆ ਡੇਢ ਸਾਲਾ ਬੱਚਾ, ਢਿੱਡ ਦੀਆਂ ਨਾੜਾਂ ਆਈਆਂ ਬਾਹਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News