ਗੁਰਪੁਰਬ ’ਤੇ ਪਾਕਿ ਜਾਣ ਲਈ 170 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

Wednesday, Oct 29, 2025 - 04:16 AM (IST)

ਗੁਰਪੁਰਬ ’ਤੇ ਪਾਕਿ ਜਾਣ ਲਈ 170 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਅੰਮ੍ਰਿਤਸਰ (ਸਰਬਜੀਤ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਲਈ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 170 ਸ਼ਰਧਾਲੂਆਂ ਨੇ ਵੀਜ਼ੇ ਅਪਲਾਈ ਕੀਤੇ ਸਨ, ਉਨ੍ਹਾਂ ਸਾਰਿਆਂ ਨੂੰ ਵੀਜ਼ੇ ਮਿਲ ਗਏ ਹਨ ਅਤੇ ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਪਾਸਪੋਰਟ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਤੋਂ ਲੈ ਲੈਣ।

ਪ੍ਰਧਾਨ ਕਾਲਕਾ ਅਤੇ ਜਨਰਲ ਸਕੱਤਰ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਪਹਿਲਾਂ ਭਾਰਤ ਸਰਕਾਰ ਨੇ ਗੁਰਪੁਰਬ ’ਤੇ ਪਾਕਿਸਤਾਨ ਜਾਣ ’ਤੇ ਪਾਬੰਦੀ ਲਗਾ ਦਿੱਤੀ ਸੀ ਪਰ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੀ ਅਪੀਲ ਮਗਰੋਂ ਭਾਰਤ ਸਰਕਾਰ ਨੇ ਜਥੇ ਨੂੰ ਜਾਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਕੁੱਲ 170 ਸ਼ਰਧਾਲੂਆਂ ਨੇ ਦਿੱਲੀ ਗੁਰਦੁਆਰਾ ਕਮੇਟੀ ਰਾਹੀਂ ਵੀਜ਼ੇ ਅਪਲਾਈ ਕੀਤਾ ਸੀ ਤੇ ਸਾਰੇ 170 ਸ਼ਰਧਾਲੂਆਂ ਨੂੰ ਵੀਜ਼ੇ ਮਿਲ ਗਏ ਹਨ। ਸ਼ਰਧਾਲੂ ਆਪੋ-ਆਪਣੇ ਪਾਸਪੋਰਟ ਦਿੱਲੀ ਗੁਰਦੁਆਰਾ ਕਮੇਟੀ ਦੇ ਦਫਤਰ ਤੋਂ ਇਕੱਤਰ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਪਾਕਿਸਤਾਨ ਵਿਚ ਦਾਖਲੇ ਵਾਸਤੇ 4 ਨਵੰਬਰ ਦੀ ਤਾਰੀਕ ਮੁਕੱਰਰ ਕੀਤੀ ਹੈ ਪਰ ਭਾਰਤ ਸਰਕਾਰ ਯਤਨਸ਼ੀਲ ਹੈ ਕਿ ਸ਼ਰਧਾਲੂ 3 ਨਵੰਬਰ ਨੂੰ ਹੀ ਪਾਕਿਸਤਾਨ ਵਿਚ ਦਾਖਲ ਹੋਣ ’ਤੇ ਇਸ ਅੰਤਿਮ ਫੈਸਲਾ ਇਕ ਦੋ ਦਿਨਾਂ ਵਿਚ ਹੋ ਜਾਵੇਗਾ।  ਜਥੇ ਵਾਸਤੇ ਇਹ ਦੌਰਾ 10 ਦਿਨਾਂ ਦਾ ਹੋਵੇਗਾ ਅਤੇ 10 ਦਿਨਾਂ ਦੇ ਮੁਕੰਮਲ ਹੋਣ ’ਤੇ ਜਥਾ ਵਾਪਸ ਭਾਰਤ ਆਵੇਗਾ। 


author

Inder Prajapati

Content Editor

Related News