ਗੁਰਦਾਸਪੁਰ ਦੀ ਲੋਕ ਅਦਾਲਤ 'ਚ 1745 ਕੇਸਾਂ ਦਾ ਹੋਇਆ ਨਿਪਟਾਰਾ

Sunday, May 14, 2023 - 02:01 PM (IST)

ਗੁਰਦਾਸਪੁਰ ਦੀ ਲੋਕ ਅਦਾਲਤ 'ਚ 1745 ਕੇਸਾਂ ਦਾ ਹੋਇਆ ਨਿਪਟਾਰਾ

ਗੁਰਦਾਸਪੁਰ (ਹਰਮਨ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਐੱਮ.ਐੱਸ. ਰਾਮਾਚੰਦਰ ਰਾਓ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਅੱਜ 'ਨੈਸ਼ਨਲ ਲੋਕ ਅਦਾਲਤ' ਦਾ ਆਯੋਜਨ ਕੀਤਾ ਗਿਆ।

 ਇਸ ਨੈਸ਼ਨਲ ਲੋਕ ਅਦਾਲਤ ਲਈ ਗੁਰਦਾਸਪੁਰ ਅਤੇ ਬਟਾਲਾ ਵਿਖੇ ਦੇ ਨਿਆਂਇਕ ਅਧਿਕਾਰੀਆਂ ਦੇ ਕੁੱਲ 11 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਕੇਸਾਂ ਦੇ ਨਿਪਟਾਰੇ ਲਈ 2,735 ਕੇਸ, ਜੋ ਕਿ ਕੋਰਟਾਂ ਵਿੱਚ ਲੰਬਿਤ ਹਨ, ਸੁਣਵਾਈ ਲਈ ਰੱਖੇ ਗਏ ਜਿਨ੍ਹਾਂ ਵਿੱਚੋਂ 1,723 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।

ਇਹ ਵੀ ਪੜ੍ਹੋ-  ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ

ਇਸ ਤੋਂ ਇਲਾਵਾ 22 ਪ੍ਰੀ ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਵੀ ਕੀਤਾ ਗਿਆ। ਇਸ ਤਰ੍ਹਾਂ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1,745 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 19,35,04,843 ਰੁਪਏ ਦੀ ਰਕਮ ਦੇ ਅਵਾਰਡ ਪਾਸ ਕੀਤੇ ਗਏ। ਇਸ ਮੌਕੇ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ। 

ਇਹ ਵੀ ਪੜ੍ਹੋ-  40 ਸਾਲਾਂ ਬਾਅਦ ਮਾਝਾ ਤੇ ਦੁਆਬਾ ਖ਼ੇਤਰ ਦੇ ਖੇਤਾਂ ’ਚ ਪਹੁੰਚੇਗਾ ਨਹਿਰੀ ਪਾਣੀ, ਸਿੰਚਾਈ ਵਿਭਾਗ ਨੇ ਸ਼ੁਰੂ ਕੀਤਾ ਕੰਮ

ਲੋਕ ਅਦਾਲਤਾਂ ਰਾਹੀਂ ਫ਼ੈਸਲਾ ਹੋਏ ਕੇਸਾਂ ਦੇ ਲਾਭਾਂ 'ਤੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸ ਦੀ ਅੱਗੇ ਕੋਈ ਅਪੀਲ ਨਹੀਂ ਹੋ ਸਕਦੀ ਕਿਉਂਕਿ ਲੋਕ ਅਦਾਲਤ ਵਿੱਚ ਫ਼ੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾਂ ਲਈ ਖ਼ਤਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫ਼ੈਸਲਾ ਹੋਏ ਕੇਸ 'ਚ ਲਗਾਈ ਗਈ ਕੋਰਟ ਫ਼ੀਸ ਵੀ ਵਾਪਸ ਕੀਤੀ ਜਾਂਦੀ ਹੈ। ਇਸ ਨੈਸ਼ਨਲ ਲੋਕ ਅਦਾਲਤ 'ਚ ਜਸਬੀਰ ਕੌਰ, ਪ੍ਰਿੰਸੀਪਲ ਜੱਜ, ਫ਼ੈਮਿਲੀ ਕੋਰਟ, ਗੁਰਦਾਸਪੁਰ ਦੁਆਰਾ ਕੋਰਟ ਵਿੱਚ ਚੱਲ ਰਹੇ ਫ਼ੈਮਿਲੀ ਝਗੜਿਆਂ ਨੂੰ ਮੁਕਾਇਆ ਗਿਆ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਧਮਾਕੇ ਕਰਨ ਵਾਲਿਆਂ 'ਤੇ DGP ਦੇ ਵੱਡੇ ਖ਼ੁਲਾਸੇ, ਦੱਸਿਆ ਕਿਵੇਂ ਬਣਾਈ ਸੀ ਯੋਜਨਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News