ਗੁਰਦਾਸਪੁਰ ਜ਼ਿਲ੍ਹੇ ''ਚ 179 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ
Monday, Sep 14, 2020 - 01:46 AM (IST)
ਗੁਰਦਾਸਪੁਰ, (ਹਰਮਨ, ਜ. ਬ.)- ਜ਼ਿਲ੍ਹਾ ਗੁਰਦਾਸਪੁਰ ’ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਕਾਰਣ ਅੱਜ 179 ਹੋਰ ਲੋਕ ਪਾਜ਼ੇਟਵ ਪਾਏ ਗਏ ਹਨ, ਜਿਸ ਦੇ ਬਾਅਦ ਇਸ ਜ਼ਿਲੇ ’ਚ ਪਾਜ਼ੇਟਿਵ ਪਾਏ ਜਾ ਚੁੱਕੇ ਮਰੀਜ਼ਾਂ ਦੀ ਕੁੱਲ ਗਿਣਤੀ 4093 ਤੱਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਕਿਸ਼ਨ ਚੰਦ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ 92,783 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚ 88,685 ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਕਿ 542 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ, ਜਿਲੇ ’ਚ ਪਾਜ਼ੇਟਿਵ ਪਾਏ ਜਾ ਚੁੱਕੇ 4093 ਮਰੀਜ਼ਾਂ ’ਚੋਂ 2661 ਠੀਕ ਹੋ ਗਏ ਹਨ ਜਦੋਂ ਕਿ 1346 ਐਕਟਿਵ ਹਨ। ਉਨ੍ਹਾਂ ਦੱਸਿਆ ਕਿ 1242 ਮਰੀਜ਼ ਪਾਜ਼ੇਟਿਵ ਤਾਂ ਹਨ ਪਰ ਉਨ੍ਹਾਂ ’ਚ ਲੱਛਣ ਨਾ ਹੋਣ ਕਾਰਣ ਉਨ੍ਹਾਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਿਵਲ ਹਸਪਤਾਲ ਗੁਰਦਾਸਪੁਰ ’ਚ 10, ਬਟਾਲਾ ’ਚ 2, ਬਾਹਰਲੇ ਜ਼ਿਲਿਆਂ ’ਚ 74, ਜੇਲ ’ਚ 1, ਮਿਲਟਰੀ ਹਸਪਤਾਲ ’ਚ 3 ਮਰੀਜ਼ਾਂ ਦਾ ਇਲਾਜ ਚਲ ਰਿਹਾ ਹੈ ਜਦੋਂ ਕਿ 11 ਨੂੰ ਸ਼ਿਫਟ ਕਰਨ ਦਾ ਕੰਮ ਜਾਰੀ ਹੈ।