18 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਨੌਜਵਾਨ ਕਾਬੂ
Friday, Jan 26, 2018 - 01:18 AM (IST)
ਬਟਾਲਾ, (ਬੇਰੀ)- ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਸਣੇ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ।
ਬੱਸ ਸਟੈਂਡ ਦੀ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਸਿਟੀ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਉਨ੍ਹਾਂ ਸੁੱਖਾ ਸਿੰਘ ਮਹਿਤਾਬ ਸਿੰਘ ਚੌਕ 'ਚ ਨਾਕਾਬੰਦੀ ਦੌਰਾਨ ਸਕੂਟਰੀ ਸਵਾਰ ਨੌਜਵਾਨ ਦੇ ਵਾਹਨ ਦੀ ਤਲਾਸ਼ੀ ਲਈ ਤਾਂ ਨਾਜਾਇਜ਼ ਸ਼ਰਾਬ ਦੀਆਂ 18 ਬੋਤਲਾਂ ਬਰਾਮਦ ਹੋਈਆਂ ਤੇ ਨੌਜਵਾਨ ਨੂੰ ਤੁਰੰਤ ਹਿਰਾਸਤ 'ਚ ਲੈਂਦੇ ਹੋਏ ਉਸ ਵਿਰੁੱਧ ਥਾਣਾ ਸਿਟੀ 'ਚ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ, ਜਿਸ ਦੀ ਪਛਾਣ ਖਜ਼ਾਨ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਬਾਉਲੀ ਇੰਦਰਜੀਤ ਬਟਾਲਾ ਵਜੋਂ ਹੋਈ।
