ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਦਾ ਕਹਿਰ, 18 ਨਵੇਂ ਮਾਮਲੇ ਆਏ ਸਾਹਮਣੇ

Tuesday, Jul 21, 2020 - 03:09 PM (IST)

ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਿਆਂ 'ਚ ਮੰਗਲਵਾਰ ਨੂੰ ਜ਼ਿਲ੍ਹੇ ਅੰਦਰ 18 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਅੱਜ ਸਵੇਰੇ ਆਏ 4 ਲੋਕਾਂ ਦੀ ਪਾਜ਼ੇਟਿਵ ਰਿਪੋਰਟ ਨਾਲ ਕੁੱਲ 22 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਅੱਜ ਸਵੇਰੇ ਆਏ ਚਾਰੇ ਮਰੀਜ਼ ਗੁਰਾਇਆ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇੱਥੇ ਰਾਹਤ ਦੀ ਗੱਲ ਇਹ ਵੀ ਹੈ ਕਿ ਜ਼ਿਲ੍ਹੇ ਅੰਦਰ ਅੱਜ 292 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਇਸ ਸਮੇਂ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 1676 ਤੱਕ ਪਹੁੰਚ ਗਈ ਹੈ, ਜਦੋਂ ਕਿ 55 ਫੀਸਦੀ ਮਰੀਜ਼ ਇਲਾਜ ਉਪਰੰਤ ਹਸਪਤਾਲਾਂ ਤੋਂ ਆਪਣੇ ਘਰਾਂ ਨੂੰ ਪਰਤ ਗਏ ਹਨ।

ਇਹ ਵੀ ਪੜ੍ਹੋ : ਸੰਗਰੂਰ ਜ਼ਿਲ੍ਹੇ 'ਚ ਨਹੀਂ ਰੁੱਕ ਰਿਹੈ ਕੋਰੋਨਾ, 24 ਕੇਸ ਆਏ ਸਾਹਮਣੇ

ਮੰਗਲਵਾਰ ਨੂੰ ਜ਼ਿਲ੍ਹੇ ਅੰਦਰ ਇਕ ਬਜ਼ੁਰਗ ਦੀ ਮੌਤ 
ਅੱਜ ਸਵੇਰੇ ਜ਼ਿਲ੍ਹੇ ਅੰਦਰ ਇਕ ਬਜ਼ੁਰਗ ਦੀ ਮੌਤ ਵੀ ਹੋ ਗਈ ਹੈਸ, ਜਿਸ ਦੀ ਉਮਰ 75-80 ਸਾਲ ਦੀ ਦੱਸੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਮ੍ਰਿਤਕ ਬਜ਼ੁਰਗ ਜ਼ਿਲ੍ਹੇ ਦੇ ਕਿਸੇ ਨਿੱਜੀ ਹਸਪਤਾਲ 'ਚ ਦਾਖਲ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 33 ਤੱਕ ਪਹੁੰਚ ਗਈ ਹੈ। 

ਇਹ ਵੀ ਪੜ੍ਹੋ : ਗੁਰਾਇਆ 'ਚ ਦੋ ਬੱਚਿਆਂ ਸਣੇ 4 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਹੁਣ ਪ੍ਰਾਈਵੇਟ ਹਸਪਤਾਲ ਵੀ ਕਰਨਗੇ ਕੋਵਿਡ19 ਮਰੀਜ਼ਾਂ ਦਾ ਇਲਾਜ
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਕੋਰੋਨਾ ਵਾਇਰਸ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦੀ ਅਪੀਲ ਤੋਂ ਬਾਅਦ ਜ਼ਿਲ੍ਹੇ ਨਾਲ ਸਬੰਧਤ 14 ਨਿੱਜੀ ਹਸਪਤਾਲਾਂ ਨੇ 186 ਬੈੱਡ ਲੈਵਲ-2 ਅਤੇ 47 ਬੈੱਡ ਲੈਵਲ-3 ਦੇ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਦੇਣ ਦੀ ਪੇਸ਼ਕਸ਼ ਕੀਤੀ ਹੈ। ਹੁਣ ਜ਼ਿਲ੍ਹੇ 'ਚ ਨਿੱਜੀ ਹਸਪਤਾਲਾਂ 'ਚ ਲੈਵਲ-2 ਲਈ 211 ਅਤੇ ਲੈਵਲ-3 ਦੇ ਮਰੀਜ਼ਾਂ ਲਈ ਬੈੱਡਾਂ ਦੀ ਗਿਣਤੀ 57 ਹੋ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ 'ਚ 1676 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਨ੍ਹਾਂ 'ਚੋਂ 55 ਫੀਸਦੀ ਮਰੀਜ਼ ਇਲਾਜ ਉਪਰੰਤ ਡਿਸਚਾਰਜ ਹੋ ਚੁੱਕੇ ਹਨ। ਕੋਰੋਨਾ ਵਾਇਰਸ ਕਾਰਣ ਜ਼ਿਲ੍ਹੇ 'ਚ ਹੁਣ ਤਕ 33 ਮੌਤਾਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਰੇਟ ਵਸੂਲ ਸਕਣਗੇ। ਆਈ. ਐੱਮ. ਏ. ਫੈਕਲਟੀ ਸ਼ਾਹਕੋਟ ਵੱਲੋਂ ਮੌਜੂਦਾ ਸਮੇਂ ਲੈਵਲ-2 ਦੇ ਮਰੀਜ਼ਾਂ ਲਈ 25 ਅਤੇ ਲੈਵਲ-3 ਦੇ ਮਰੀਜ਼ਾਂ ਲਈ 10 ਬੈੱਡ ਪਹਿਲਾਂ ਹੀ ਉਪਲੱਬਧ ਕਰਵਾਏ ਜਾ ਚੁੱਕੇ ਹਨ।

ਪੰਜਾਬ 'ਚ ਕੋਰੋਨਾ ਦੇ ਹਾਲਾਤ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 10573 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1300, ਲੁਧਿਆਣਾ 'ਚ 1926, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1712, ਸੰਗਰੂਰ 'ਚ 754 ਕੇਸ, ਪਟਿਆਲਾ 'ਚ 1046, ਮੋਹਾਲੀ 'ਚ 551, ਗੁਰਦਾਸਪੁਰ 'ਚ 312 ਕੇਸ, ਪਠਾਨਕੋਟ 'ਚ 291, ਤਰਨਤਾਰਨ 229, ਹੁਸ਼ਿਆਰਪੁਰ 'ਚ 298, ਨਵਾਂਸ਼ਹਿਰ 'ਚ 265, ਮੁਕਤਸਰ 184, ਫਤਿਹਗੜ੍ਹ ਸਾਹਿਬ 'ਚ 217, ਰੋਪੜ 'ਚ 163, ਮੋਗਾ 'ਚ 217, ਫਰੀਦਕੋਟ 212, ਕਪੂਰਥਲਾ 157, ਫਿਰੋਜ਼ਪੁਰ 'ਚ 232, ਫਾਜ਼ਿਲਕਾ 154, ਬਠਿੰਡਾ 'ਚ 194, ਬਰਨਾਲਾ 'ਚ 83, ਮਾਨਸਾ 'ਚ 76 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7214 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3075 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 262 ਲੋਕਾਂ ਦੀ ਮੌਤ ਹੋ ਚੁੱਕੀ ਹੈ।


Anuradha

Content Editor

Related News