ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 18 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ

10/20/2020 8:03:09 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ, ਖ਼ੁਰਾਣਾ) : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਦੇ 18 ਨਵੇਂ ਕੇਸ ਸਾਹਮਣੇ ਆਏ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 5 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨਾਲ ਸਬੰਧਿਤ ਹਨ, ਜਦੋਂਕਿ 9 ਕੇਸ ਮਲੋਟ, 3 ਕੇਸ ਗਿੱਦੜਬਾਹਾ ਅਤੇ 1 ਕੇਸ ਕੁਰਾਈਆਵਾ ਤੋਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 28 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 421 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 310 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ 'ਚ 448 ਨਵੇਂ ਸੈਂਪਲ
ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2866 ਹੋ ਗਈ ਹੈ, ਜਿਸ 'ਚੋਂ ਹੁਣ ਤੱਕ 2626 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 181 ਕੇਸ ਐਕਟਿਵ ਹਨ। ਹੁਣ ਤੱਕ ਕੋਰੋਨਾ ਕਰਕੇ ਜ਼ਿਲ੍ਹੇ ਅੰਦਰ 59 ਮੌਤਾਂ ਵੀ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਬੇਖੌਫ ਅਪਰਾਧੀ : ਹੁਣ ਸੈਕਟਰ- 25 'ਚ ਸ਼ਰਾਬ ਠੇਕੇਦਾਰ 'ਤੇ ਫਾਇਰਿੰਗ

ਸੋਮਵਾਰ ਨੂੰ ਆਏ ਸਨ 15 ਪਾਜ਼ੇਟਿਵ ਕੇਸ
ਸੋਮਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ 15 ਜਣੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਸਿਹਤ ਮਹਿਕਮੇ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 4 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 8 ਕੇਸ ਮਲੋਟ, 1 ਕੇਸ ਗਿੱਦੜਬਾਹਾ, 1 ਕੇਸ ਵਿਰਕ ਖੇੜਾ ਅਤੇ 1 ਕੇਸ ਬਾਦੀਆਂ ਪਿੰਡ ਨਾਲ ਸਬੰਧਤ ਹੈ, ਜਿਨ੍ਹਾਂ ਨੂੰ ਹੁਣ ਮਹਿਕਮੇ ਵੱਲੋਂ ਆਈਸੋਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 20 ਮਰੀਜਾਂ ਨੂੰ ਛੁੱਟੀ ਦੇ ਕੇ ਘਰ ਭੇਜਿਆ ਗਿਆ ਹੈ।

ਇਹ ਵੀ ਪੜ੍ਹੋ : ਘਰੇਲੂ ਕਲੇਸ਼ ਕਾਰਨ ਕੀਤਾ ਸੀ ਪਤਨੀ ਦਾ ਕਤਲ, ਹੱਤਿਆ 'ਚ ਵਰਤੀ ਕੁਹਾੜੀ ਵੀ ਬਰਾਮਦ


Anuradha

Content Editor

Related News