ਮਿਲਾਵਟਖੋਰੀ ਵੱਡੇ ਪੱਧਰ ''ਤੇ, ਪੰਜਾਬ ''ਚ ਤਿੰਨ ਸਾਲਾਂ ''ਚ ਦੁੱਧ ਦੇ 18 ਫ਼ੀਸਦੀ ਸੈਂਪਲ ਹੋਏ ਫੇਲ੍ਹ

Thursday, Aug 08, 2024 - 06:08 PM (IST)

ਮਿਲਾਵਟਖੋਰੀ ਵੱਡੇ ਪੱਧਰ ''ਤੇ, ਪੰਜਾਬ ''ਚ ਤਿੰਨ ਸਾਲਾਂ ''ਚ ਦੁੱਧ ਦੇ 18 ਫ਼ੀਸਦੀ ਸੈਂਪਲ ਹੋਏ ਫੇਲ੍ਹ

ਚੰਡੀਗੜ੍ਹ- ਪੰਜਾਬ 'ਚ ਦੁੱਧ ਅਤੇ ਇਸ ਤੋਂ ਬਣੇ ਉਤਪਾਦ ਤੁਹਾਡੀ ਸਿਹਤ ਲਈ ਹਾਨੀਕਾਰਕ ਹੋ ਸਕਦੇ ਹਨ ਕਿਉਂਕਿ ਮਿਲਾਵਟਖੋਰੀ ਵੱਡੇ ਪੱਧਰ 'ਤੇ ਹੋ ਰਹੀ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (ਐੱਫ.ਐੱਸ.ਐੱਸ.ਏ.ਆਈ.) ਦੀ ਰਿਪੋਰਟ ਮੁਤਾਬਕ ਪਿਛਲੇ ਤਿੰਨ ਸਾਲਾਂ 'ਚ ਦੁੱਧ, ਦੁੱਧ ਤੋਂ ਬਣੀਆਂ ਵਸਤਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ 18 ਫੀਸਦੀ ਸੈਂਪਲ ਫੇਲ੍ਹ ਪਾਏ ਗਏ ਹਨ। ਪਿਛਲੇ ਤਿੰਨ ਸਾਲਾਂ ਵਿੱਚ ਕੁੱਲ 20988 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 3712 ਪਾਸ ਨਹੀਂ ਹੋ ਸਕੇ।

ਇਹ ਵੀ ਪੜ੍ਹੋ-ਦੋਸਤ ਨਾਲ ਘਰੋਂ ਗਏ ਨਾਬਾਲਗ ਦੀ ਸ਼ੱਕੀ ਹਾਲਾਤ ’ਚ ਮੌਤ, ਪਿਓ ਨੇ ਜਤਾਇਆ ਕਤਲ ਦਾ ਖ਼ਦਸ਼ਾ

ਇਸੇ ਤਰ੍ਹਾਂ ਜੇਕਰ ਸਾਲ 2023-24 ਦੇ ਰਿਕਾਰਡ ਦੀ ਗੱਲ ਕਰੀਏ ਤਾਂ ਇਸੇ ਸਾਲ 6041 ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 929 ਭਾਵ 15 ਫੀਸਦੀ ਤੋਂ ਵੱਧ ਸੈਂਪਲ ਫੇਲ੍ਹ ਪਾਏ ਗਏ ਸਨ। ਜੇਕਰ ਸਾਲ 2022-23 ਦੀ ਗੱਲ ਕਰੀਏ ਤਾਂ ਉਸ ਸਾਲ ਸਭ ਤੋਂ ਵੱਧ 8179 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 1724 ਸੈਂਪਲ ਫੇਲ੍ਹ ਪਾਏ ਗਏ ਸਨ। ਸਾਲ 2021-22 ਵਿੱਚ, 6768 ਨਮੂਨੇ ਪ੍ਰਾਪਤ ਹੋਏ ਸਨ ਅਤੇ ਇਹਨਾਂ ਵਿੱਚੋਂ, ਉਸ ਸਾਲ 1059 ਨਮੂਨੇ ਫੇਲ੍ਹ ਹੋਏ ਸਨ। ਇਸ ਸਬੰਧੀ ਜਾਣਕਾਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਅਨੁਪ੍ਰਿਆ ਪਟੇਲ ਨੇ ਰਾਜ ਸਭਾ 'ਚ ਦਿੱਤੀ ਹੈ। ਇਸ ਦੌਰਾਨ ਕਈ ਮਾਮਲਿਆਂ ਵਿੱਚ ਸਿਵਲ ਅਤੇ ਫੌਜਦਾਰੀ ਕਾਰਵਾਈ ਵੀ ਕੀਤੀ ਗਈ ਹੈ। ਇਕੱਲੇ ਪੰਜਾਬ ਵਿਚ ਸਾਲ 2023-24 ਵਿਚ 76, ਸਾਲ 2022-23 ਵਿਚ 65 ਅਤੇ ਸਾਲ 2021-22 ਵਿਚ 63 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਕਈ ਮਾਮਲਿਆਂ ਵਿੱਚ ਜੁਰਮਾਨੇ ਵੀ ਕੀਤੇ ਗਏ ਹਨ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਪੰਜਾਬ ਦੇ ਨਾਲ-ਨਾਲ ਦੂਜੇ ਰਾਜਾਂ 'ਚ ਵੀ ਹਾਲਾਤ ਖ਼ਰਾਬ ਹਨ। ਹਾਲਾਂਕਿ ਕੁਝ ਰਾਜਾਂ ਵਿੱਚ ਸਥਿਤੀ ਰਾਜ ਦੇ ਮੁਕਾਬਲੇ ਥੋੜ੍ਹੀ ਬਿਹਤਰ ਹੈ। ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ ਪਿਛਲੇ ਤਿੰਨ ਸਾਲਾਂ 'ਚ ਕੁੱਲ 12165 ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 3463 ਫੇਲ੍ਹ ਪਾਏ ਗਏ, ਜੋ ਕਿ 28 ਫੀਸਦੀ ਹੈ। ਜੇਕਰ ਹਿਮਾਚਲ ਪ੍ਰਦੇਸ਼ ਦੀ ਗੱਲ ਕਰੀਏ ਤਾਂ 6082 ਸੈਂਪਲ ਲਏ ਗਏ ਅਤੇ 1433 ਸੈਂਪਲ ਫੇਲ੍ਹ ਪਾਏ ਗਏ, ਜੋ ਕਿ 23 ਫੀਸਦੀ ਹੈ। ਇਹ ਸੈਂਪਲ ਦੁੱਧ ਦੇ ਪੈਕਟਾਂ, ਦੁੱਧ ਤੋਂ ਬਣੀਆਂ ਵਸਤਾਂ, ਮਠਿਆਈਆਂ, ਬਿਸਕੁਟ, ਨਮਕੀਨ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਦੀ ਜਾਂਚ ਲਈ ਹੀ ਲਏ ਜਾਂਦੇ ਹਨ। ਪੂਰੇ ਪੰਜਾਬ 'ਚ ਰੋਜ਼ਾਨਾ ਕਰੀਬ 3 ਕਰੋੜ ਲੀਟਰ ਦੁੱਧ ਪੈਦਾ ਹੁੰਦਾ ਹੈ, ਜਿਸ 'ਚੋਂ ਡੇਢ ਕਰੋੜ ਲੀਟਰ ਦੁੱਧ ਮੰਡੀ 'ਚ ਵਿਕਣ ਲਈ ਆਉਂਦਾ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ਨੇ 443 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ, ਦਿੱਤੀ ਵਧਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News