ਟਿਊਸ਼ਨ ਪੜ੍ਹਨ ਜਾ ਰਹੇ ਸੋਹਣੇ-ਸੁਨੱਖੇ ਮੁੰਡੇ ਨਾਲ ਵਾਪਰੀ ਅਣਹੋਣੀ ਨੇ ਪੁਆਏ ਵੈਣ, ਮਾਪਿਆਂ ਦਾ ਸੀ ਇਕਲੌਤਾ ਪੁੱਤ
Thursday, Oct 17, 2024 - 03:32 PM (IST)
ਨਾਭਾ (ਖੁਰਾਣਾ)- ਨਾਭਾ ਦੇ ਗਰਿੱਡ ਚੌਂਕ ਵਿਖੇ ਮੋਟਰਸਾਈਕਲ ਸਵਾਰ 12ਵੀਂ ਜਮਾਤ ਦੇ ਵਿਦਿਆਰਥੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ (18) ਵਜੋਂ ਹੋਈ ਹੈ ਜੋਕਿ ਟਿਊਸ਼ਨ ਪੜ੍ਹਨ ਲਈ ਪਿੰਡ ਪਾਲਿਆ ਤੋਂ ਆਪਣੇ ਦੋਸਤ ਨਾਲ ਨਾਭਾ ਵੱਲ ਆ ਰਿਹਾ ਸੀ ਤਾਂ ਅਚਾਨਕ ਸੜਕ ਹਾਦਸੇ ’ਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕੁੱਲੜ੍ਹ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ
ਜਾਣਕਾਰੀ ਮੁਤਾਬਕ ਕਾਰ ਨਾਲ ਟਕਰਾਉਣ ਤੋਂ ਬਾਅਦ ਮੋਟਰਸਾਈਕਲ ਪੀ. ਆਰ. ਟੀ. ਸੀ. ਦੀ ਬੱਸ ਦੇ ਹੇਠਾਂ ਜਾ ਵੜਿਆ। ਮ੍ਰਿਤਕ ਜਸਕਰਨ ਸਿੰਘ ਪਰਿਵਾਰ ਦਾ ਇਕਲੌਤਾ ਹੀ ਚਿਰਾਗ ਸੀ, ਜੋ ਹੁਣ ਬੁਝ ਚੁੱਕਾ ਹੈ। ਬੱਸ ਦੇ ਕੰਡਕਟਰ ਨੇ ਕਿਹਾ ਕਿ ਪਹਿਲਾਂ ਮੋਟਰਸਾਈਕਲ ਗੱਡੀ ’ਚ ਟਕਰਾ ਗਿਆ, ਉਸ ਤੋਂ ਬਾਅਦ ਬੱਸ ਦੇ ਅੱਗੇ ਆ ਗਿਆ। ਬੱਸ ਦਾ ਡਰਾਈਵਰ ਦੋਵੇਂ ਨੌਜਵਾਨਾਂ ਨੂੰ ਹਸਪਤਾਲ ਲੈ ਗਿਆ। ਨਾਭਾ ਕੋਤਵਾਲੀ ਦੇ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਕਿਹਾ ਕਿ ਇਹ ਹਾਦਸਾ ਕਿਵੇਂ ਵਾਪਰਿਆ, ਇਸ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਾਂ।
ਇਹ ਵੀ ਪੜ੍ਹੋ- ਪੰਜਾਬ 'ਚ ਵੱਧ ਰਹੀ ਇਹ ਭਿਆਨਕ ਬੀਮਾਰੀ, ਸਾਵਧਾਨ ਰਹਿਣ ਲੋਕ, ਮਰੀਜ਼ਾਂ ਦੇ ਵੱਧ ਰਹੇ ਅੰਕੜੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ