ਨਸ਼ੇ ਨੇ ਬਰਬਾਦ ਕੀਤੀ ਪੰਜਾਬ ਦੀ ਜਵਾਨੀ, ਮੋਗਾ 'ਚ ਓਵਰਡੋਜ਼ ਕਾਰਨ 18 ਸਾਲਾ ਮੁੰਡੇ ਦੀ ਮੌਤ

03/12/2023 5:06:24 PM

ਮੋਗਾ (ਗੋਪੀ, ਕਸ਼ਿਸ਼, ਵੈੱਬ ਡੈਸਕ) : ਮੋਗਾ ਦੇ ਕਸਬਾ ਧਰਮਕੋਟ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਮੁੰਡੇ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ (18) ਪੁੱਤਰ ਰਜਿੰਦਰ ਕੁਮਾਰ ਵਾਸੀ ਪਿੰਡ ਕੋਟ ਈਸੇ ਖਾਂ ਵਜੋਂ ਹੋਈ ਹੈ। ਇਸ ਮੌਕੇ ਗੱਲ ਕਰਦਿਆਂ ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਭਰੇ ਮਨ ਨਾਲ ਦੱਸਿਆ ਕਿ ਰੋਹਿਤ ਨਸ਼ਾ ਕਰਨ ਦਾ ਆਦੀ ਤੇ ਉਨ੍ਹਾਂ ਨੇ ਉਸ ਨੂੰ ਨਸ਼ੇ ਦੀ ਦਲਦਲ 'ਚੋਂ ਕੱਢਣ ਲਈ ਨਸ਼ਾ ਛੁਡਾਊ ਕੇਂਦਰ 'ਚ ਵੀ ਦਾਖ਼ਲ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਬੀਤੇ 3 ਮਹੀਨਿਆਂ ਤੋਂ ਰੋਹਿਤ ਆਪਣੀ ਭੂਆ ਕੋਲ ਰਹਿ ਰਿਹਾ ਸੀ। 

ਇਹ ਵੀ ਪੜ੍ਹੋ- ਅਜਨਾਲਾ ਹਿੰਸਾ : ਸਬ-ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਰਿਪੋਰਟ

ਕੁਝ ਦਿਨਾਂ ਪਹਿਲਾਂ ਹੀ ਉਹ ਪਿੰਡ ਆਇਆ ਸੀ ਅਤੇ ਸ਼ੁੱਕਰਵਾਰ ਰਾਤ ਨੂੰ ਬਾਹਰੋਂ ਘਰ ਆ ਕੇ ਸੌਂ ਗਿਆ। ਅਗਲੀ ਸਵੇਰ ਫਿਰ ਜਦੋਂ ਉਨ੍ਹਾਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਨਹੀਂ ਉੱਠਿਆ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਰੋਹਿਤ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ- ਕਾਲ ਬਣ ਕੇ ਆਏ ਪੁਸ਼ੂ ਨੇ ਤਬਾਹ ਕਰ ਦਿੱਤਾ ਪਰਿਵਾਰ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News