ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਕਰੰਟ ਲੱਗਣ ਕਾਰਨ ਤੜਫ਼-ਤੜਫ਼ ਕੇ ਨਿਕਲੀ ਜਾਨ

Wednesday, May 15, 2024 - 12:42 PM (IST)

ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਕਰੰਟ ਲੱਗਣ ਕਾਰਨ ਤੜਫ਼-ਤੜਫ਼ ਕੇ ਨਿਕਲੀ ਜਾਨ

ਮੁਕੇਰੀਆਂ (ਬਲਬੀਰ)- ਤਲਵਾੜਾ ਰੋਡ ’ਤੇ ਸਬਜ਼ੀ ਮੰਡੀ ਨੇੜੇ ਆਈਸ ਫੈਕਟਰੀ ਦੇ ਕੋਲ ਗਲੀ ’ਚ ਚਾਰ ਪਹੀਆ ਵਾਹਨ ਦੀ ਬੈਕਅੱਪ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਗਰ (18) ਪੁੱਤਰ ਵਿਕਰਮ ਵਾਸੀ ਮੋਹਨਪੁਰਾ ਤਹਿਸੀਲ ਕੋਟਪੁਤਲੀ ਜ਼ਿਲ੍ਹਾ ਜੈਪੁਰ (ਰਾਜਸਥਾਨ) ਹਾਲ ਵਾਸੀ ਬਾਗੋਵਾਲ ਕਾਲੋਨੀ ਮੁਕੇਰੀਆਂ ਵਜੋਂ ਹੋਈ ਹੈ। 

ਜਾਣਕਾਰੀ ਦਿੰਦਿਆਂ ਹੌਲਦਾਰ ਗੁਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਾਗਰ (18) ਮੁਕੇਰੀਆਂ ਵਿਖੇ ਕਬਾੜ ਦੀ ਦੁਕਾਨ ’ਤੇ ਕੰਮ ਕਰਦਾ ਸੀ। ਬੀਤੇ ਦਿਨ ਸਾਗਰ ਜਦੋਂ ਇਕ ਚਾਰ ਪਹੀਆ ਵਾਹਨ ਨੂੰ ਸਬਜ਼ੀ ਮੰਡੀ ਵਿਚ ਬੈਕ ਕਰ ਰਿਹਾ ਸੀ ਤਾਂ ਉਸ ਸਮੇਂ ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ।

ਇਹ ਵੀ ਪੜ੍ਹੋ-ਜਲੰਧਰ: ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਵਿਅਕਤੀ ਨੇ ਤੋੜਿਆ ਦਮ, ਇੰਟਰਨੈਸ਼ਨਲ ਡਰੱਗ ਰੈਕੇਟ ਨਾਲ ਜੁੜੇ ਨੇ ਤਾਰ

ਜਿਸ ਕਾਰਨ ਟਰੱਕ ਵਿਚ ਸਵਾਰ ਸਾਗਰ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਹਾਲਾਂਕਿ ਟਰੱਕ ਵਿਚ ਡਰਾਈਵਰ ਸਮੇਤ ਤਿੰਨ ਲੋਕ ਸਵਾਰ ਸਨ ਪਰ ਸਾਗਰ ਹੀ ਕਰੰਟ ਦੀ ਲਪੇਟ ਵਿਚ ਆ ਗਿਆ। ਲੋਕਾਂ ਨੇ ਤੁਰੰਤ ਸਾਗਰ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਸਾਗਰ ਦੀ ਮੌਤ ਹੋ ਚੁੱਕੀ ਸੀ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 1 ਜੂਨ ਨੂੰ ਵੋਟਿੰਗ ਮਸ਼ੀਨ ਦੀ ਆਵਾਜ਼ ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੀ ਆਖ਼ਰੀ ਚੀਕ ਵਾਂਗ ਹੋਵੇਗੀ: ਭਗਵੰਤ ਮਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News