ਫਗਵਾੜਾ 'ਚ ਸ਼ਰਮਨਾਕ ਘਟਨਾ, ਪਹਿਲਾਂ ਰੋਲੀ 18 ਸਾਲਾ ਕੁੜੀ ਦੀ ਪੱਤ, ਫਿਰ ਕਰ 'ਤਾ ਇਕ ਹੋਰ ਘਿਨੌਣਾ ਕਾਰਾ

Saturday, Aug 05, 2023 - 04:14 PM (IST)

ਫਗਵਾੜਾ 'ਚ ਸ਼ਰਮਨਾਕ ਘਟਨਾ, ਪਹਿਲਾਂ ਰੋਲੀ 18 ਸਾਲਾ ਕੁੜੀ ਦੀ ਪੱਤ, ਫਿਰ ਕਰ 'ਤਾ ਇਕ ਹੋਰ ਘਿਨੌਣਾ ਕਾਰਾ

ਫਗਵਾੜਾ (ਜਲੋਟਾ)-ਫਗਵਾੜਾ ਦੇ ਇਕ ਇਲਾਕੇ ਵਿਚ 18 ਸਾਲਾ ਕੁੜੀ ਨੂੰ ਕਥਿਤ ਤੌਰ ’ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਨੌਜਵਾਨ ਨੇ ਕੁੜੀ ਦੀਆਂ ਇਤਰਾਜ਼ਯੋਗ ਨਿੱਜੀ ਤਸਵੀਰਾਂ ਖਿੱਚੀਆਂ ਅਤੇ ਫਿਰ ਇਹੋਂ ਫੋਟੋਆਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ।

ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਪੀੜਤਾ ਰਾਣੀ (ਕਾਲਪਨਿਕ ਨਾਂ) ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਖ਼ੁਲਾਸਾ ਕੀਤਾ ਹੈ ਕਿ ਅਮਨ ਕੁਮਾਰ ਪੁੱਤਰ ਦਵਿੰਦਰ ਕੁਮਾਰ ਵਾਸੀ ਪਿੰਡ ਮੇਹਲੀ ਥਾਣਾ ਬਹਿਰਾਮ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾਏ ਸਨ।

ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਦਿਨ ਚੜ੍ਹਦਿਆਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਇਸ ਦੌਰਾਨ ਦੋਸ਼ੀ ਅਮਨ ਕੁਮਾਰ ਨੇ ਉਸ ਦੀਆਂ ਨਿੱਜੀ ਇਤਰਾਜ਼ਯੋਗ ਤਸਵੀਰਾਂ ਵੀ ਖਿੱਚ ਲਈਆਂ ਅਤੇ ਫਿਰ ਇਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੀ ਧਮਕੀਆਂ ਦੇ ਕੇ ਉਸ ਨੂੰ ਮਾਨਸਿਕ ਤੌਰ ’ਤੇ ਬਹੁਤ ਤੰਗ ਪ੍ਰੇਸ਼ਾਨ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 376 ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਦੋਸ਼ੀ ਅਮਨ ਕੁਮਾਰ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਥਾਰ 'ਤੇ ਸਟੰਟਬਾਜ਼ੀ ਪਈ ਮਹਿੰਗੀ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਨੇ ਕੱਸਿਆ ਸ਼ਿਕੰਜਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News