ਟਿਕਰੀ ਬਾਰਡਰ ਵਿਖੇ ਮਾਪਿਆਂ ਦਾ ਇਕਲੌਤਾ ਪੁੱਤਰ ਕਿਸਾਨ ਮੋਰਚੇ 'ਚ ਸ਼ਹੀਦ
Saturday, Jan 02, 2021 - 11:37 PM (IST)
ਬਠਿੰਡਾ, (ਬਲਵਿੰਦਰ) - ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਦਿੱਲੀ ਮੋਰਚੇ ਚੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਕੁਝ ਸਮਾਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਦੱਸਿਆ ਹੈ ਕਿ ਟਿਕਰੀ ਬਾਰਡਰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਲੜਦਿਆਂ ਇਕ ਹੋਰ ਨੌਜ਼ਵਾਨ ਕਿਸਾਨ ਨੇ ਸ਼ਹਾਦਤ ਦਾ ਜਾਮ ਪੀ ਲਿਆ।
ਇਹ ਵੀ ਪੜ੍ਹੋ- ਪੜ੍ਹੋ ਕਿਸਾਨੀ ਘੋਲ ਨਾਲ ਸਬੰਧਿਤ ਅੱਜ ਦੀਆਂ ਪੰਜ ਮੁੱਖ ਖ਼ਬਰਾਂ
ਜਾਣਕਾਰੀ ਅਨੁਸਾਰ ਪਿੰਡ ਚਾਉਕੇ ਦਾ 18 ਸਾਲਾ ਨੌਜ਼ਵਾਨ ਕਿਸਾਨ ਜਸ਼ਨਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਅੱਜ ਸਵੇਰੇ ਹੀ ਰੇਲ ਗੱਡੀ ਰਾਹੀਂ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਦਾ ਦ੍ਰਿੜ ਇਰਾਦਾ ਲੈ ਕੇ ਟਿਕਰੀ ਬਾਰਡਰ ’ਤੇ ਪਹੁੰਚਿਆ ਸੀ। ਉਥੇ ਪਹੁੰਚ ਕੇ ਉਸਦੀ ਮੌਤ ਹੋ ਗਈ। ਫਿਲਹਾਲ ਉਸਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਕਿਸਾਨ ਜਥੇਬੰਦੀਆਂ ਨੇ ਇਸ ਨੂੰ ਇਕ ਹੋਰ ਸ਼ਹੀਦ ਕਿਸਾਨ ਕਹਿੰਦਿਆਂ ਮੋਦੀ ਸਰਕਾਰ ਨੂੰ ਲਲਕਾਰਿਆ ਹੈ ਕਿ ‘‘ਦਿੱਲੀਏ ਆਪਣੇ ਕਾਲੇ ਕਾਨੂੰਨ ਰੱਦ ਕਰ ਦੇ, ਨਹੀਂ ਤਾਂ ਪੰਜਾਬੀਆਂ ਦੇ ਇਰਾਦੇ ਦਿਨ-ਬ-ਦਿਨ ਸਖ਼ਤ ਹੁੰਦੇ ਰਹਿਣਗੇ ਅਤੇ ਉਹ ਦਿਨ ਦੂਰ ਨਹੀਂ ਜਦੋਂ ਤੇਰੀ ਘੰਢੀ ਵੀ ਮਰੋੜ ਦਿੱਤੀ ਜਾਵੇਗੀ।’’
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।