ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ

Saturday, Sep 30, 2023 - 02:03 AM (IST)

ਪਹਿਲੀ ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਇਹ ਵੀ ਪੜ੍ਹੋ : ...ਤਾਂ ਨਹੀਂ ਘਟੇਗੀ ਸਹਿਮਤੀ ਨਾਲ ਸੈਕਸ ਦੀ ਘੱਟੋ-ਘੱਟ ਉਮਰ, ਜਾਣੋ ਕਦੋਂ-ਕਦੋਂ ਬਦਲੀ Age of Consent

ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੀ ਮੌਜੂਦ ਸਨ, ਨੇ ਸ਼ੁੱਕਰਵਾਰ ਇੱਥੇ ਕਿਸਾਨ ਭਵਨ ਵਿਖੇ ਆੜ੍ਹਤੀਆ ਐਸੋਸੀਏਸ਼ਨਾਂ ਅਤੇ ਮੰਡੀ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ ਤੇ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਮਨਪ੍ਰੀਤ ਬਾਦਲ ਨੇ ਫਿਰ ਦਾਖ਼ਲ ਕੀਤੀ ਅਗਾਊਂ ਜ਼ਮਾਨਤ ਪਟੀਸ਼ਨ, ਗ੍ਰਿਫ਼ਤਾਰੀ ਲਈ ਥਾਂ-ਥਾਂ ਮਾਰੇ ਜਾ ਰਹੇ ਛਾਪੇ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ 2023 ਨੂੰ ਖ਼ਪਤਕਾਰ ਮੁੱਲ ਸੂਚਕ ਅੰਕ ਅਨੁਸਾਰ ਅਨਾਜ ਮੰਡੀਆਂ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਵਾਸਤੇ ਲੇਬਰ ਦਰਾਂ ਵਿੱਚ ਸੋਧ ਕਰਕੇ 1.04 ਫ਼ੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕ ਚੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ 'ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ 'ਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News