ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 19 ਦੋਸ਼ੀਆਂ ਨੂੰ ਕੀਤਾ ਗਿਆ ਕਾਬੂ: SSP ਸੁਰੇਂਦਰ ਲਾਂਬਾ

Sunday, Aug 09, 2020 - 11:15 PM (IST)

ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 19 ਦੋਸ਼ੀਆਂ ਨੂੰ ਕੀਤਾ ਗਿਆ ਕਾਬੂ: SSP ਸੁਰੇਂਦਰ ਲਾਂਬਾ

ਮਾਨਸਾ, (ਸੰਦੀਪ ਮਿੱਤਲ)- ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 19 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 1 ਗ੍ਰਾਮ ਹੈਰੋਇਨ (ਚਿੱਟਾ), 145 ਨਸ਼ੇ ਵਾਲੀਆਂ ਗੋਲੀਆਂ, 460 ਲਿਟਰ ਲਾਹਣ ਅਤੇ 183 ਬੋਤਲਾਂ ਸ਼ਰਾਬ ਸਮੇਤ 2 ਮੋਟਰਸਾਈਕਲਾਂ ਦੀ ਬਰਾਮਦਗੀ ਕੀਤੀ ਹੈ। ਜਦੋਂ ਕਿ ਇਕ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਜ਼ਿਲਾ ਪੁਲਸ ਮੁਖੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਜਗਤਾਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰ ਕੇ 100 ਨਸ਼ੇ ਵਾਲੀਆਂ ਗੋਲੀਆਂ ਮਾਰਕਾ ਕਲੋਵੀਡੋਲ, ਥਾਣਾ ਬੋਹਾ ਦੀ ਪੁਲਸ ਨੇ ਬਲਕਾਰ ਸਿੰਘ ਵਾਸੀ ਰਿਊਂਦ ਕਲਾਂ ਨੂੰ ਕਾਬੂ ਕਰ ਕੇ 45 ਨਸ਼ੇ ਵਾਲੀਆਂ ਗੋਲੀਆਂ ਮਾਰਕਾ ਟਰੀਡੋਲ, ਥਾਣਾ ਸਿਟੀ-2 ਮਾਨਸਾ ਦੀ ਪੁਲਸ ਨੇ ਅਮਨਦੀਪ ਸਿੰਘ ਅਤੇ ਪਰਵਿੰਦਰ ਸਿੰਘ ਵਾਸੀਆਨ ਘਰਾਂਗਣਾ ਨੂੰ ਕਾਬੂ ਕਰ ਕੇ 1 ਗ੍ਰਾਮ ਹੈਰੋਇਨ (ਚਿੱਟਾ), ਆਬਕਾਰੀ ਸਟਾਫ ਮਾਨਸਾ ਦੀ ਪੁਲਸ ਨੇ ਬਲਵੀਰ ਸਿੰਘ ਵਾਸੀ ਸੰਘਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ), ਥਾਣਾ ਝੁਨੀਰ ਦੀ ਪੁਲਸ ਨੇ ਬਲਕਰਨ ਸਿੰਘ ਅਤੇ ਰਾਮ ਲਾਲ ਵਾਸੀਆਨ ਚੈਨੇਵਾਲਾ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ), ਥਾਣਾ ਸਿਟੀ ਬੁਢਲਾਡਾ ਦੀ ਪੁਲਸ ਨੇ ਸੋਨੂੰ ਕੁਮਾਰ ਵਾਸੀ ਬੁਢਲਾਡਾ ਨੂੰ ਕਾਬੂ ਕਰ ਕੇ 24 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ), ਥਾਣਾ ਭੀਖੀ ਦੀ ਪੁਲਸ ਨੇ ਕਰਨੈਲ ਸਿੰਘ ਵਾਸੀ ਭੀਖੀ ਨੂੰ ਕਾਬੂ ਕਰ ਕੇ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ), ਥਾਣਾ ਜੋਗਾ ਦੀ ਪੁਲਸ ਨੇ ਬਲਵੀਰ ਸਿੰਘ ਵਾਸੀ ਅਕਲੀਆਂ ਨੂੰ ਕਾਬੂ ਕਰ ਕੇ 15 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਦਰਸ਼ਨ ਸਿੰਘ ਵਾਸੀ ਤਲਵੰਡੀ ਅਕਲੀਆਂ ਨੂੰ ਕਾਬੂ ਕਰ ਕੇ 8 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਬਰੇਟਾ ਦੀ ਪੁਲਸ ਨੇ ਅਮਰੀਕ ਸਿੰਘ ਵਾਸੀ ਝਲਬੂਟੀ ਨੂੰ ਕਾਬੂ ਕਰ ਕੇ 6 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ), ਥਾਣਾ ਸਦਰ ਮਾਨਸਾ ਦੀ ਪੁਲਸ ਨੇ ਅਵਤਾਰ ਸਿੰਘ ਵਾਸੀ ਤਲਵੰਡੀ ਅਕਲੀਆਂ ਨੂੰ ਕਾਬੂ ਕਰ ਕੇ 200 ਲਿਟਰ ਲਾਹਣ, ਥਾਣਾ ਭੀਖੀ ਦੀਆਂ ਪੁਲਸ ਪਾਰਟੀਆਂ ਨੇ ਨਿਰਭੈ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰ ਕੇ 65 ਲਿਟਰ ਲਾਹਣ, ਲੱਖਾ ਸਿੰਘ ਵਾਸੀ ਖੀਵਾ ਖੁਰਦ ਨੂੰ ਕਾਬੂ ਕਰ ਕੇ 50 ਲਿਟਰ ਲਾਹਣ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਸੁਖਪਾਲ ਸਿੰਘ ਵਾਸੀ ਤਲਵੰਡੀ ਅਕਲੀਆਂ ਨੂੰ ਕਾਬੂ ਕਰ ਕੇ 50 ਲਿਟਰ ਲਾਹਣ, ਗੁਰਜੰਟ ਸਿੰਘ ਵਾਸੀ ਤਲਵੰਡੀ ਅਕਲੀਆਂ ਨੂੰ ਕਾਬੂ ਕਰ ਕੇ 30 ਲਿਟਰ ਲਾਹਣ, ਥਾਣਾ ਝੁਨੀਰ ਦੀ ਪੁਲਸ ਨੇ ਮੱਖਣ ਸਿੰਘ ਵਾਸੀ ਭਲਾਈ ਕੇ ਨੂੰ ਕਾਬੂ ਕਰ ਕੇ 40 ਲਿਟਰ ਲਾਹਣ ਅਤੇ 4 ਬੋਤਲਾਂ ਸ਼ਰਾਬ ਨਾਜਾਇਜ਼, ਥਾਣਾ ਜੌੜਕੀਆਂ ਦੀ ਪੁਲਸ ਨੇ ਤਰਸੇਮ ਸਿੰਘ ਵਾਸੀ ਭੰਮੇ ਕਲਾਂ ਨੂੰ ਕਾਬੂ ਕਰ ਕੇ 25 ਲਿਟਰ ਲਾਹਣ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ।

ਇਸ ਤੋਂ ਇਲਾਵਾ ਥਾਣਾ ਬੋਹਾ ਦੀ ਪੁਲਸ ਨੇ ਸੰਦੀਪ ਸਿੰਘ ਵਾਸੀ ਰਿਊਦ ਕਲਾਂ ਤੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਬਰਾਮਦ ਕੀਤੀ ਪਰ ਉਕਤ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News