ਜਲੰਧਰ ਜ਼ਿਮਨੀ ਚੋਣ ਲਈ ਚੋਣ ਅਖਾੜੇ 'ਚ ਨਿੱਤਰੇ 19 ਉਮੀਦਵਾਰ, ਜਾਣੋ ਕੌਣ-ਕੌਣ ਅਜ਼ਮਾ ਰਿਹੈ ਕਿਸਮਤ

04/22/2023 10:25:10 AM

ਜਲੰਧਰ (ਚੋਪੜਾ) : ਜਲੰਧਰ ਲੋਕ ਸਭਾ ਹਲਕੇ ਦੀ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਾਸਤੇ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਤੋਂ ਬਾਅਦ 19 ਉਮੀਦਵਾਰ ਚੋਣ ਮੈਦਾਨ ਵਿਚ ਹਨ। ਜਨਰਲ ਆਬਜ਼ਰਵਰ ਡਾ. ਪ੍ਰੀਤਮ ਬੀ. ਯਸ਼ਵੰਤ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਜਸਪ੍ਰੀਤ ਸਿੰਘ ਅਤੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੀ ਹਾਜ਼ਰੀ ਵਿਚ ਬੀਤੇ ਦਿਨ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਹੋਈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੀ ਪਤਨੀ ਨੂੰ ਹਵਾਈ ਅੱਡੇ 'ਤੇ ਰੋਕਣ ਦੇ ਮਾਮਲੇ 'ਚ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ

ਡੀ. ਸੀ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਅਪ੍ਰੈਲ ਤੱਕ ਕੁੱਲ 31 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਜ਼ਰੀਏ 19 ਉਮੀਦਵਾਰ ਚੋਣ ਮੈਦਾਨ ਵਿਚ ਹਨ। ਪ੍ਰਾਪਤ ਨਾਮਜ਼ਦਗੀਆਂ ਵਿਚ 6 ਮਲਟੀਪਲ ਫਾਰਮ ਅਤੇ 6 ਕਵਰਿੰਗ ਉਮੀਦਵਾਰ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਸੁਸ਼ੀਲ ਕੁਮਾਰ ਰਿੰਕੂ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਕਰਮਜੀਤ ਚੌਧਰੀ, ਭਾਰਤੀ ਜਨਤਾ ਪਾਰਟੀ ਤੋਂ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਵਿੰਦਰ ਕੁਮਾਰ ਸੁੱਖੀ ਉਮੀਦਵਾਰ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਲਾਪਤਾ ਹੋ ਗਏ 10,000 ਤੋਂ ਜ਼ਿਆਦਾ ਲੋਕ, ਜਲੰਧਰ ਦੇ ਅੰਕੜੇ ਹੈਰਾਨੀਜਨਕ

ਇਸੇ ਤਰ੍ਹਾਂ ਨੈਸ਼ਨਲਿਸਟ ਜਸਟਿਸ ਪਾਰਟੀ ਤੋਂ ਸੁਗ੍ਰੀਵ ਸਿੰਘ, ਸ਼੍ਰੋਮਣੀ ਅਕਾਲੀ ਦਲ (ਏ) ਤੋਂ ਗੁਰਜੰਟ ਸਿੰਘ, ਬਹੁਜਨ ਦ੍ਰਵਿੜ ਪਾਰਟੀ ਤੋਂ ਤੀਰਥ ਸਿੰਘ, ਪੰਜਾਬ ਕਿਸਾਨ ਦਲ ਤੋਂ ਪਰਮਜੀਤ ਕੌਰ ਤੇਜੀ, ਸਮਾਜਵਾਦੀ ਪਾਰਟੀ ਤੋਂ ਮਨਜੀਤ ਸਿੰਘ, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਤੋਂ ਮਨਿੰਦਰ ਸਿੰਘ, ਪੰਜਾਬ ਨੈਸ਼ਨਲ ਪਾਰਟੀ ਤੋਂ ਆਜ਼ਾਦ ਉਮੀਦਵਾਰ ਯੋਗਰਾਜ ਸਹੋਤਾ ਤੋਂ ਇਲਾਵਾ ਅਸ਼ੋਕ ਕੁਮਾਰ, ਅਮਰੀਸ਼ ਕੁਮਾਰ, ਸੰਦੀਪ ਕੌਰ, ਗੁਲਸ਼ਨ ਕੁਮਾਰ, ਨੀਟੂ, ਪਲਵਿੰਦਰ ਕੌਰ, ਰਾਜ ਕੁਮਾਰ ਅਤੇ ਰੋਹਿਤ ਕੁਮਾਰ ਦੇ ਨਾਂ ਸ਼ਾਮਲ ਹਨ। ਡੀ. ਸੀ. ਨੇ ਦੱਸਿਆ ਕਿ 24 ਅਪ੍ਰੈਲ ਨੂੰ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਕਾਗਜ਼ ਵਾਪਸ ਲਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ ਪੋਲਿੰਗ ਤੋਂ ਬਾਅਦ 13 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਬਿਆਨ ਆਇਆ ਸਾਹਮਣੇ

ਨੋਟ - ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News