ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ

Sunday, Oct 19, 2025 - 03:43 PM (IST)

ਹੋਟਲਾਂ 'ਚ ਜੂਆ ਖੇਡਦੇ ਫੜੇ ਗਏ 19 ਬੰਦੇ, ਲੱਖਾਂ ਦੀ ਲਾ ਰਹੇ ਸੀ ਬਾਜ਼ੀ

ਅੰਮ੍ਰਿਤਸਰ (ਸੰਜੀਵ)-ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਜੂਏਬਾਜ਼ਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕਰ ਕੇ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਰਣਜੀਤ ਐਵੀਨਿਊ ਦੀ ਪੁਲਸ ਨੇ ਇਕ ਹੋਟਲ ’ਤੇ ਛਾਪੇਮਾਰੀ ਦੌਰਾਨ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.42 ਲੱਖ ਦੀ ਨਕਦੀ ਅਤੇ ਤਾਸ਼ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ-  ਅਬਕਾਰੀ ਵਿਭਾਗ ਦੀ ਸਖ਼ਤ ਕਾਰਵਾਈ, ਵੱਡੇ ਪੱਧਰ ’ਤੇ ਸਪਲਾਈ ਹੋਣ ਵਾਲੀ ਦੇਸੀ ਸ਼ਰਾਬ ਬਰਾਮਦ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿਚ ਗੌਰਵ ਗੁਪਤਾ, ਸੁਰਿੰਦਰ ਸਿੰਘ, ਅਮਿਤ ਕੁਮਾਰ, ਸਾਹਿਲ, ਸੰਯਮ ਕਪੂਰ, ਜਤਿੰਦਰ, ਹਰਜਿੰਦਰ ਸਿੰਘ, ਕੁਨਾਲ ਮਲਹੋਤਰਾ, ਕ੍ਰਿਸ਼ਨਾ ਵੋਹਰਾ, ਸਾਹਿਲ ਭਾਟੀਆ, ਮਾਣਿਕ, ਕੌਸ਼ਲ ਬਜਾਰੀਆ, ਜਸਵੰਤ ਸਿੰਘ, ਅਮਿਤ ਕੁਮਾਰ, ਹਰਪ੍ਰੀਤ ਸਿੰਘ ਤੇ ਸਾਗਰ ਸ਼ਾਮਲ ਹਨ।

ਇਹ ਵੀ ਪੜ੍ਹੋ- ਦੀਵਾਲੀ ਮੌਕੇ 5 ਮਿੰਟ ਦੀ ਖੁਸ਼ੀ ਸਿਹਤ ਲਈ ਹੋ ਸਕਦੀ ਹਾਨੀਕਾਰਕ!

ਇਸੇ ਤਰ੍ਹਾਂ ਰਣਜੀਤ ਐਵੀਨਿਊ ਸਥਿਤ ਹੋਟਲ ਲੈਵਲ ਅਪ ’ਤੇ ਛਾਪੇਮਾਰੀ ਦੌਰਾਨ ਜੂਆ ਖੇਡ ਰਹੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 50 ਹਜ਼ਾਰ ਰੁਪਏ ਦੀ ਨਕਦੀ ਅਤੇ ਤਾਸ਼ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੋਹਨ ਚੋਪੜਾ, ਗੌਰਵ ਭਾਟੀਆ, ਹਰਕੀਰਤ ਸਿੰਘ, ਨਿਸ਼ਾਨ ਸਿੰਘ, ਰਾਜਨ ਅਤੇ ਸੰਨੀ ਸ਼ਰਮਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਜੂਆ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਧੀ ਨੇ ਵਿਦੇਸ਼ 'ਚ ਬਣਾਇਆ ਨਾਂ, ਵੱਡਾ ਮੁਕਾਮ ਕੀਤਾ ਹਾਸਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News