19 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਖੇਤਾਂ ’ਚੋਂ ਮਿਲੀ ਲਾਸ਼

Monday, Dec 05, 2022 - 03:20 AM (IST)

19 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ, ਖੇਤਾਂ ’ਚੋਂ ਮਿਲੀ ਲਾਸ਼

ਜਲੰਧਰ (ਮਹੇਸ਼) : ਜ਼ਿਲ੍ਹਾ ਦਿਹਾਤੀ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਚਾਂਦਪੁਰ ਵਿਖੇ 19 ਸਾਲਾ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਰੋਹਿਤ ਕੁਮਾਰ ਪੁੱਤਰ ਰਾਕੇਸ਼ ਕੁਮਾਰ ਦੀ ਲਾਸ਼ ਪਿੰਡ ਦੇ ਹੀ ਖੇਤਾਂ ’ਚੋਂ ਬਰਾਮਦ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਰੋਹਿਤ ਦੇ ਵੱਡੇ ਭਰਾ ਗੁਰਪ੍ਰੀਤ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਸ ਦਾ ਭਰਾ ਖੇਤਾਂ ’ਚ ਬੇਹੋਸ਼ੀ ਦੀ ਹਾਲਤ ’ਚ ਪਿਆ ਹੈ, ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਤੇ ਤੁਰੰਤ ਰੋਹਿਤ ਨੂੰ ਚੁੱਕ ਕੇ ਸਿਵਲ ਹਸਪਤਾਲ ਲੈ ਗਏ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

PunjabKesari

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਦੀ ਲੜਾਈ ਬਣੀ ਦਾਦੀ ਦਾ ਕਾਲ, ਕਤਲ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ

ਰੋਹਿਤ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਲੋਕਾਂ ਦੇ ਨਾਂ ਵੀ ਗੁਰਪ੍ਰੀਤ ਨੇ ਪੁਲਸ ਨੂੰ ਦੱਸੇ ਹਨ, ਜਿਸ ਤੋਂ ਬਾਅਦ ਪਤਾਰਾ ਥਾਣੇ ’ਚ ਦੋਸ਼ੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 306 ਤੇ 34 ਅਧੀਨ 91 ਨੰ. ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਨਾਵਾਂ ਦੀ ਅਧਿਕਾਰਤ ਪੁਸ਼ਟੀ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੋਮਵਾਰ ਸਵੇਰੇ ਮ੍ਰਿਤਕ ਰੋਹਿਤ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਮੁੜ ਵਿਵਾਦਾਂ 'ਚ ਘਿਰਿਆ ‘Kulhad Pizza’ ਕਪਲ, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News