1984 ਘੱਲੂਘਾਰੇ ਸਮੇਂ ਗੋਲੀਆਂ ਨਾਲ ਛਲਣੀ ਹੋਈ ਬੀੜ ਦੇ ਦਰਸ਼ਨ ਕਰੋ, ਵੇਖੋ ਲਾਈਵ (ਵੀਡੀਓ)

Thursday, Jun 03, 2021 - 01:47 PM (IST)

ਅੰਮ੍ਰਿਤਸਰ: ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਰਕਾਰ ਵੱਲੋਂ ਵਹਿਸ਼ੀਆਨਾ ਢੰਗ ਨਾਲ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਹ ਉਹ ਰਿਸਦਾ ਜ਼ਖ਼ਮ ਹੈ, ਜੋ 37 ਸਾਲ ਬਾਅਦ ਵੀ ਪੀੜਾਮਈ ਹੈ।

ਦੱਸ ਦੇਈਏ ਕਿ ਬੀਬੀ ਜਗੀਰ ਕੌਰ ਨੇ ਬੀਤੇ ਦਿਨ ਕਿਹਾ ਸੀ ਕਿ 1984 ਘੱਲੂਘਾਰੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਮੇਤ ਹੋਰ ਨਿਸ਼ਾਨੀਆਂ ਨੂੰ ਸੰਗਤ ਸਾਹਮਣੇ ਲਿਆਂਦਾ ਜਾਵੇ। ਇਸੇ ਤਹਿਤ ਸ਼ਹੀਦੀ ਹਫ਼ਤੇ ਦੌਰਾਨ ਜ਼ਖ਼ਮੀ ਪਾਵਨ ਸਰੂਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ 3 ਤੋਂ 5 ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਸੁਸ਼ੋਭਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪਾਵਨ ਸਰੂਪ ’ਚ ਲੱਗੀ ਗੋਲੀ ਨੂੰ ਪ੍ਰਦਰਸ਼ਤ ਕੀਤਾ ਜਾਵੇਗਾ।


Shyna

Content Editor

Related News