1984 ਦੇ ਘੱਲੂਘਾਰਾ ਦਾ ਦਰਦ ਸਿੱਖ ਪੰਥ ਲਈ ਅਸਹਿ ਤੇ ਅਕਹਿ : ਗਿਆਨੀ ਹਰਪ੍ਰੀਤ ਸਿੰਘ
Friday, Jun 04, 2021 - 04:16 PM (IST)
ਅੰਮ੍ਰਿਤਸਰ (ਅਨਜਾਣ) - ਜੂਨ 1984 ਦਾ ਘੱਲੂਘਾਰਾ ਸਿੱਖ ਪੰਥ ਲਈ ਬਹੁਤ ਅਸਹਿ ਤੇ ਅਕਹਿ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਕ ਵੀਡੀਓ ਰਾਹੀਂ ਪ੍ਰੈਸ ਦੇ ਰੂਬਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੌਮ ਨੇ ਦੋ ਘੱਲੂਘਾਰੇ ਹੰਢਾਏ ਨੇ ਅਤੇ ਇਹ ਤੀਸਰਾ ਘੱਲੂਘਾਰਾ ਜੂਨ 1984 ਦਾ ਜੋ ਕੌਮ ਨੇ ਆਪਣੇ ਪਿੰਡੇ ‘ਤੇ ਹੰਢਾਇਆ ਨਾ ਬਰਦਾਸ਼ਤ ਤੇ ਨਾ ਭੁੱਲਣਯੋਗ ਹੈ। ਜੂਨ 1984 ਨੂੰ ਉਸ ਸਮੇਂ ਦੀ ਭਾਰਤੀ ਹਕੂਮਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਜੋ ਸਿੱਖਾਂ ਦੀ ਆਜ਼ਾਦ ਪ੍ਰਭੁਸੱਤਾ ਦਾ ਪ੍ਰਤੀਕ ਹੈ, ‘ਤੇ ਹਮਲਾ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ‘ਤੇ ਗੋਲੀਆਂ ਚਲਾਈਆਂ।
ਪੜ੍ਹੋ ਇਹ ਵੀ ਖ਼ਬਰ - ਪੱਟੀ ਗੈਂਗਵਾਰ : ਦੋਸ਼ੀਆਂ ਨੂੰ ਪਨਾਹ ਦੇਣ ਵਾਲਾ ਰਾਜ ਸਰਪੰਚ ਪਿਸਟਲ ਸਣੇ ਗ੍ਰਿਫ਼ਤਾਰ
ਉਨ੍ਹਾਂ ਨੇ ਕਿਹਾ ਕਿ ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਆਈਆਂ ਸੰਗਤਾਂ ਨੂੰ ਬੁਰੀ ਤਰ੍ਹਾਂ ਗੋਲੀਆਂ ਨਾਲ ਭੁੰਨਿਆਂ ਗਿਆ। ਇਹ ਇਕ ਕਿਸਮ ਦਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਸ ਤਰ੍ਹਾਂ ਦਾ ਹਮਲਾ ਸੀ ਜਦੋਂ ਇਕ ਮੁਲਕ ਦੂਸਰੇ ਮੁਲਕ ‘ਤੇ ਹਮਲਾ ਕਰਦਾ ਹੈ। ਇਸ ਵਾਸਤੇ ਭਾਰਤੀ ਫੌਜਾਂ ਨੇ ਬਹੁਤ ਕਰੂਰਤਾ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮਨਾਉਣ ਆਈ ਸਿੱਖ ਸੰਗਤ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ ਅਤੇ ਸਿੱਖ ਸੰਗਤਾਂ ਨੇ ਜਿਹੜੀ ਉਸ ਵਕਤ ਆਪਣੇ ਪਿੰਡੇ ‘ਤੇ ਹੱਡੀਂ ਪੀੜਾ ਹੰਢਾਈ ਉਸ ਨੂੰ ਹਰ ਸਾਲ ਯਾਦ ਕਰਦੇ ਹਾਂ।
ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
ਉਨ੍ਹਾਂ ਨੇ ਕਿਹਾ ਕਿ ਅੱਜ 4 ਜੂਨ ਨੂੰ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸ੍ਰੀ ਅਖੰਡਪਾਠ ਸਾਹਿਬ ਆਰੰਭ ਹੋਏ, ਉਥੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਆਰੰਭ ਕੀਤੇ ਗਏ ਅਤੇ ਇਨ੍ਹਾਂ ਦੋਵੇਂ ਸ੍ਰੀ ਅਖੰਡ ਪਾਠ ਸਾਹਿਬਾਨ ਦਾ ਭੋਗ 6 ਜੂਨ ਨੂੰ ਪਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਭਾਵੇਂ ਕੋਰੋਨਾ ਮਹਾਂਮਾਰੀ ਕਾਰਣ ਸਾਰੇ ਹਾਜ਼ਰ ਨਹੀਂ ਹੋ ਸਕਦੇ ਪਰ ਘਰ ਬੈਠੇ ਹੀ ਵੱਡੀ ਗਿਣਤੀ ‘ਚ ਉਸ ਵਕਤ ਸ਼ਹੀਦ ਹੋਣ ਵਾਲੇ ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਯਾਦ ਕਰਦੇ ਹੋਏ ਇਹ ਦਿਹਾੜਾ ਮਨਾਇਆਂ ਜਾਵੇ ਤਾਂ ਜੋ ਉਨ੍ਹਾਂ ਸਹੀਦਾਂ ਨੂੰ ਆਪਣਾ ਸਤਿਕਾਰ ਦੇ ਸਕੀਏ ਤੇ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਵੀ ਯਾਦ ਰੱਖਣ ਲਈ ਪ੍ਰੇਰੀਏ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਨਾਲੀ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਵਾਰਦਾਤ, ਚੱਲੀਆਂ ਗੋਲੀਆਂ