1984 ਸਿੱਖ ਕਤਲੇਆਮ ਸਬੰਧੀ 186 ਕੇਸਾਂ ਦੀ ਮੁੜ ਜਾਂਚ ਕਰਵਾਏਗੀ ਮੋਦੀ ਸਰਕਾਰ

07/02/2019 9:49:17 PM

ਚੰਡੀਗੜ੍ਹ: 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਆਪਣੀ ਜਾਨ ਗਵਾਉਣ ਵਾਲੇ ਪੀੜਤ ਪਰਿਵਾਰਾਂ ਲਈ ਕੇਂਦਰ ਸਰਕਾਰ ਵਲੋਂ ਇਕ ਸਕੂਨ ਭਰੀ ਖਬਰ ਹੈ। ਕੇਂਦਰ ਦੀ ਮੋਦੀ ਸਰਕਾਰ ਵਲੋਂ 1984 ਸਬੰਧੀ 186 ਕੇਸਾਂ ਦੀ ਮੁੜ ਜਾਂਚ ਕਰਵਾਏਗੀ ਜਾਏਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ 1984 ਸਿੱਖ ਵਿਰੋਧੀ ਦੰਗਿਆਂ ਦੌਰਾਨ 194 ਕੇਸ ਸੁਪਰੀਮ ਕੋਰਟ 'ਚ ਦਰਜ ਕੀਤੇ ਗਏ ਸਨ। ਜਿਨ੍ਹਾਂ 'ਚੋਂ 186 ਕੇਸਾਂ ਨੂੰ ਸਬੂਤਾਂ ਦੀ ਘਾਟ ਕਾਰਨ ਰੱਦ ਕਰ ਦਿੱਤਾ ਗਿਆ ਸੀ। ਬਾਦਲ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ 1984 ਦੇ ਦੰਗਿਆਂ ਦੌਰਾਨ ਸਬੂਤਾਂ ਤੇ ਗਵਾਹਾਂ ਦੀ ਘਾਟ ਕਾਰਨ ਰੱਦ ਕੀਤੇ ਗਏ ਉਕਤ 186 ਕੇਸਾਂ ਨੂੰ ਦੁਬਾਰਾ ਰੀਓਪਨ ਕਰਵਾ ਦਿੱਤਾ ਗਿਆ ਹੈ ਤੇ ਇਨ੍ਹਾਂ ਕੇਸਾਂ ਦੀ ਹੁਣ ਮੁੜ ਜਾਂਚ ਸ਼ੁਰੂ ਹੋਵੇਗੀ। ਬਾਦਲ ਨੇ ਕਿਹਾ ਕਿ ਹੁਣ 1984 ਸਿੱਖ ਕਤਲੇਆਮ ਦਾ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਹੀ ਸਕੇਗਾ।