1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਰਾਹ ਹੋਇਆ ਪੱਧਰਾ: ਜੀ.ਕੇ.

Tuesday, Dec 21, 2021 - 12:00 AM (IST)

ਚੰਡੀਗੜ੍ਹ,ਨਵੀਂ ਦਿੱਲੀ- ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ 2006 ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜ਼ਰੀਏ ਦਿੱਲੀ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਜਰੀਏ ਦਿੱਤੀ।

ਇਹ ਵੀ ਪੜ੍ਹੋ- ਇੰਗਲੈਂਡ ਤੋਂ MP ਪ੍ਰੀਤ ਕੌਰ ਗਿੱਲ ਵੱਲੋਂ ਬੇਅਦਬੀ ਦੀ ਘਟਨਾ ਦੀ ਨਿੰਦਾ, ਕਿਹਾ- ਅਜਿਹੀਆਂ ਘਟਨਾਵਾਂ ਅਸਵੀਕਾਰਨਯੋਗ

PunjabKesari

ਉਨ੍ਹਾਂ ਕਿਹਾ ਕਿ 2018 'ਚ ਦਿੱਲੀ ਹਾਈਕੋਰਟ 'ਚ ਇਸ ਬਾਬਤ ਉਨ੍ਹਾਂ ਇਕ ਪਟੀਸ਼ਨ ਪਾਈ ਸੀ, ਦਿੱਲੀ ਹਾਈਕੋਰਟ ਦੇ ਆਦੇਸ਼ 'ਤੇ ਹੁਣ ਦਿੱਲੀ ਸਰਕਾਰ ਨੇ ਸਿਧਾਂਤਕ ਤੌਰ 'ਤੇ ਨੌਕਰੀਆਂ ਦੇਣ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਅੱਜ ਦਿੱਲੀ ਸਰਕਾਰ ਦੇ ਮਾਲ ਮਹਿਕਮੇ ਦੇ DC ਸੰਜੀਵ ਖੇਰਵਾਲ ਨੇ ਜਾਗੋ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਾਂਝੇ ਵਫ਼ਦ ਨੂੰ ਦਿੱਤੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

 


Bharat Thapa

Content Editor

Related News