ਪਾਕਿ ’ਚ ਬੈਠੇ ਬਦਨਾਮ ਅੱਤਵਾਦੀ ਰਿੰਦਾ ਦੇ 2 ਸਾਥੀ ਗ੍ਰਿਫ਼ਤਾਰ, ਪਿਸਤੌਲ ਤੇ 13 ਜ਼ਿੰਦਾ ਕਾਰਤੂਸ ਬਰਾਮਦ

06/10/2024 11:14:18 AM

ਅੰਮ੍ਰਿਤਸਰ (ਸੰਜੀਵ, ਜਸ਼ਨ)- ਪਾਕਿਸਤਾਨ ’ਚ ਬੈਠੇ ਬਦਨਾਮ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਦੋ ਸਾਥੀਆਂ ਨੂੰ ਬੀਤੇ ਦਿਨ ਕਮਿਸ਼ਨਰੇਟ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ, ਜਿਸ ’ਚ ਸਰਹੱਦ ਪਾਰੋਂ ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਸਤਬੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਦੇ ਕਬਜ਼ੇ ਵਿਚੋਂ 30 ਬੋਰ ਦੀ ਇਕ ਪਿਸਤੌਲ ਤੇ 13 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ, ਉਧਰ ਰਿੰਦਾ ਦੇ ਇਸ਼ਾਰੇ ’ਤੇ ਸੂਬੇ ਵਿਚ ਸ਼ਰਾਬ ਕਾਰੋਬਾਰੀਆਂ ਕੋਲੋਂ ਜ਼ਬਰਨ ਵਸੂਲੀ ਕਰਨ ਵਾਲੇ ਕਰਨਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ-  ਸੁਨਾਮ 'ਚ ਵੱਡਾ ਹਾਦਸਾ, ਸ਼ੈਲਰ ਦੀ ਕੰਧ ਡਿੱਗਣ ਕਾਰਨ 3 ਮਜ਼ਦੂਰਾਂ ਦੀ ਦਰਦਨਾਕ ਮੌਤ

ਦੋਵੇਂ ਮੁਲਜ਼ਮ ਰਿੰਦਾ ਦੇ ਇਸ਼ਾਰੇ ’ਤੇ ਪੰਜਾਬ ’ਚ ਅੱਤਵਾਦੀ ਨੈੱਟਵਰਕ ਚਲਾ ਰਹੇ ਸਨ। ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਤਬੀਰ ਸਿੰਘ ਪਿਛਲੇ 10 ਦਿਨਾਂ ਵਿਚ ਸਰਹੱਦ ਪਾਰੋਂ 4 ਪਿਸਤੌਲਾਂ ਦੀ ਸਮੱਗਲਿੰਗ ਕਰ ਚੁੱਕਾ ਹੈ। ਹਾਲ ਹੀ ਵਿਚ ਉਸ ਨੇ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਵੀ ਅਗਵਾ ਕੀਤਾ ਸੀ, ਦੂਜੇ ਪਾਸੇ ਇਹ ਗੱਲ ਸਾਹਮਣੇ ਆਈ ਹੈ ਕਿ ਕਰਨਦੀਪ ਸਿੰਘ ਸੂਬੇ ਵਿਚ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਵਪਾਰੀਆਂ ਕੋਲੋਂ ਜ਼ਬਰਨ ਵਸੂਲੀ ਕਰਦਾ ਸੀ ਅਤੇ ਰਿੰਦਾ ਦੇ ਇਸ਼ਾਰੇ ’ਤੇ ਪੈਸੇ ਨਾ ਦੇਣ ’ਤੇ ਠੇਕੇ ਨੂੰ ਅੱਗ ਲਗਾ ਦਿੰਦਾ ਸੀ। ਪੁਲਸ ਨੇ ਦੋਵਾਂ ਨੂੰ ਪੁੱਛਗਿੱਛ ਲਈ ਪੁਲਸ ਰਿਮਾਂਡ ’ਤੇ ਲਿਆ ਹੈ ਅਤੇ ਉਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News