ਅੰਮ੍ਰਿਤਸਰ 'ਚ ਹੋਏ ਸੋਨੂੰ ਮੋਟਾ ਕਤਲ ਕਾਂਡ 'ਚ ਨਵਾਂ ਮੋੜ
Thursday, May 01, 2025 - 06:41 PM (IST)

ਅੰਮ੍ਰਿਤਸਰ (ਗੁਰਪ੍ਰੀਤ)- ਕਮਿਸ਼ਨਰੇਟ ਪੁਲਸ ਨੇ ਅੰਮ੍ਰਿਤਸਰ ਦੇ ਕਾਠੀਆ ਵਾਲੇ ਬਾਜ਼ਾਰ ਵਿਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਖਤਰਨਾਕ ਗੈਂਗਸਟਰ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ ਦੇ ਕਤਲ ਦੇ ਮੁਲਜ਼ਮ ਅਭਿਰਾਜ ਸਿੰਘ ਉਰਫ਼ ਅਭੀ ਅਤੇ ਉਸ ਦੇ ਸਾਥੀ ਰਾਹੁਲ ਕੁਮਾਰ ਮੋਟਾ ਨੂੰ ਹਿਮਾਚਲ ਦੇ ਮਨਾਲੀ ਸ਼ਹਿਰ ਦੇ ਇਕ ਮੰਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਖੁਲਾਸਾ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਦੁਪਹਿਰ ਕਰੀਬ 3:30 ਵਜੇ ਰਵਨੀਤ ਸਿੰਘ ਉਰਫ਼ ਸੋਨੂੰ ਮੋਟਾ ਆਪਣੇ ਦੋਸਤ ਅੰਗਦਦੀਪ ਸਿੰਘ ਨਾਲ ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਐਕਟਿਵਾ ’ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ, ਜਦੋਂ ਰਸਤੇ ਵਿਚ ਕਾਠੀਆਂ ਵਾਲੇ ਬਾਜ਼ਾਰ ਵਿਚ ਅਭਿਰਾਜ ਸਿੰਘ ਆਪਣੇ ਦੋਸਤ ਰਾਹੁਲ ਕੁਮਾਰ ਦੀ ਐਕਟਿਵਾ ਦੇ ਪਿੱਛੇ ਸਵਾਰ ਸੀ, ਜਿਵੇਂ ਹੀ ਦੋਵੇਂ ਆਹਮੋ-ਸਾਹਮਣੇ ਹੋਏ ਅਭਿਰਾਜ ਨੇ ਆਪਣੇ ਡੱਬ ਵਿਚੋਂ ਆਪਣੀ ਪਿਸਤੌਲ ਕੱਢੀ ਅਤੇ ਸੋਨੂੰ ਮੋਟਾ ’ਤੇ ਗੋਲੀਆਂ ਮਾਰੀਆਂ ਜੋ ਉਸ ਦੀ ਛਾਤੀ ’ਤੇ ਲੱਗੀਆਂ ਅਤੇ ਉਹ ਖੂਨ ਨਾਲ ਲੱਥਪੱਥ ਸੜਕ ’ਤੇ ਡਿੱਗ ਪਿਆ। ਗੋਲੀਆਂ ਚਲਾਉਣ ਤੋਂ ਬਾਅਦ ਅਭਿਰਾਜ ਅਤੇ ਰਾਹੁਲ ਮੌਕੇ ਤੋਂ ਫਰਾਰ ਗਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਜ਼ਖਮੀ ਸੋਨੂੰ ਮੋਟਾ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਅਭਿਰਾਜ ਆਪਣੇ ਦੋਸਤ ਨਾਲ ਧਰਮਸ਼ਾਲਾ ਤੋਂ ਹਿਮਾਚਲ ਪ੍ਰਦੇਸ਼ ਦੇ ਮਨਾਲੀ ਹੋਟਲ ਗਿਆ, ਜਿੱਥੋਂ ਉਹ ਅੱਗੇ ਜਾਣ ਦੀ ਯੋਜਨਾ ਬਣਾ ਰਿਹਾ ਸੀ ਜਦਕਿ ਪੁਲਸ ਪਾਰਟੀ ਨੇ ਉਨ੍ਹਾਂ ਨੂੰ ਮਨਾਲੀ ਦੇ ਭੂਤਨਾਥ ਮੰਦਰ ਤੋਂ ਗ੍ਰਿਫਤਾਰ ਕਰ ਲਿਆ।
ਅਭਿਰਾਜ ਨੇ ਕਿਉਂ ਕੀਤਾ ਸੋਨੂੰ ਮੋਟੇ ਦਾ ਕਤਲ
ਅਭਿਰਾਜ ਸਿੰਘ ਨੂੰ ਸ਼ੱਕ ਸੀ ਕਿ ਸੋਨੂੰ ਮੋਟਾ ਦਾ ਵੀ ਉਸ ਦੇ ਪਿਤਾ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਵਿਚ ਹੱਥ ਸੀ। ਸੋਨੂੰ ਮੋਟਾ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ ਅਤੇ ਉਸ ਖਿਲਾਫ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦੇ ਪੰਜ ਮਾਮਲੇ ਦਰਜ ਹਨ। ਫਿਲਹਾਲ ਪੁਲਸ ਦੋਵਾਂ ਮੁਲਜ਼ਮਾਂ ਨੂੰ ਮਨਾਲੀ ਤੋਂ ਟਰਾਂਜ਼ਿਟ ਵਾਰੰਟ ’ਤੇ ਲਿਆ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਜਾਂਚ ਲਈ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਪੁਲਸ ਮੁਲਜ਼ਮਾਂ ਤੋਂ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ NIA ਦੀ ਰੇਡ, 6 ਘੰਟਿਆਂ ਤੱਕ ਜਾਰੀ ਰਹੀ ਕਾਰਵਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8