ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ

11/10/2017 3:38:16 AM

ਕਪੂਰਥਲਾ,   (ਭੂਸ਼ਣ)-  ਥਾਣਾ ਫੱਤੂਢੀਂਗਾ ਦੀ ਪੁਲਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ।  ਜਾਣਕਾਰੀ ਅਨੁਸਾਰ ਥਾਣਾ ਫੱਤੂਢੀਂਗਾ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਬਾਜਵਾ ਨੇ ਪੁਲਸ ਪਾਰਟੀ ਦੇ ਨਾਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਤੋਂ ਨਾਮ ਅਤੇ ਪਤਾ ਪੁੱਛਿਆ ਗਿਆ ਤਾਂ ਉਸ ਨੇ ਆਪਣਾ ਨਾਮ ਸੰਦੀਪ ਸਿੰਘ ਪੁੱਤਰ ਸ਼ਿੰਦਰ ਸਿੰਘ ਨਿਵਾਸੀ ਪਿੰਡ ਛੰਨਾ ਸ਼ੇਰ ਸਿੰਘ ਦੱਸਿਆ। 
ਮੁਲਜ਼ਮ ਤੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਉਥੇ ਹੀ ਦੂਜੇ ਪਾਸੇ ਥਾਣਾ ਫੱਤੂਢੀਂਗਾ ਦੀ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਗੁਰਮੇਲ ਸਿੰਘ ਪੁੱਤਰ ਦੇਸਾ ਸਿੰਘ ਵਾਸੀ ਪਿੰਡ ਸ਼ਿਵਦਿਆਲ ਨੂੰ ਕਾਬੂ ਕਰਕੇ ਉਸ ਤੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਦਾ ਹੈ ਅਤੇ ਕਿਸੇ ਖਾਸ ਵਿਅਕਤੀ ਨੂੰ ਬਰਾਮਦ ਨਸ਼ੀਲੀਆਂ ਗੋਲੀਆਂ ਦੇਣ ਜਾ ਰਿਹਾ ਸੀ। ਦੋਵਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 


Related News