ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ
Thursday, Jul 23, 2026 - 03:50 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ, 1 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
ਡੀ. ਜੀ. ਪੀ. ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰ ਬੈਠੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਅੰਤਰਰਾਸ਼ਟਰੀ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਵਾਉਂਦਾ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ
ਉਨ੍ਹਾਂ ਦੱਸਿਆ ਕਿ ਪੁਲਸ ਸਟੇਸ਼ਨ ਛੇਹਰਟਾ ਅਤੇ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
