NRI ''ਤੇ ਗੋਲ਼ੀਆਂ ਚਲਾਉਣ ਵਾਲੇ ਦੋਵਾਂ ਮੁਲਜ਼ਮਾਂ ਦੀ ਹੋਈ ਪਛਾਣ, ਜਲੰਧਰ ਨਾਲ ਵੀ ਜੁੜੇ ਨੇ ਤਾਰ
Sunday, Aug 25, 2024 - 05:17 AM (IST)

ਅੰਮ੍ਰਿਤਸਰ (ਅਰੁਣ)- ਬੀਤੇ ਦਿਨ ਸਵੇਰ ਦਬੁਰਜੀ ਇਲਾਕੇ ਵਿਚ ਇਕ ਐੱਨ.ਆਰ.ਆਈ. 'ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦੀ ਪੁਲਸ ਵੱਲੋਂ ਪਛਾਣ ਕਰ ਲਈ ਗਈ ਹੈ। ਅੰਮ੍ਰਿਤਸਰ ਫੇਰੀ ’ਤੇ ਉਚੇਚੇ ਤੌਰ ’ਤੇ ਪੁੱਜੇ ਡੀ.ਜੀ.ਪੀ. ਸਪੈਸ਼ਲ ਇੰਟਰਨਲ ਸਕਿਓਰਿਟੀ ਆਰ.ਐੱਨ. ਢੋਕੇ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦਿਆਂ ਡੀ.ਜੀ.ਪੀ. ਪੰਜਾਬ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਨੋਂ ਮੋਟਰਸਾਈਕਲ ਸਵਾਰ ਹਮਲਾਵਰਾਂ ਦੀ ਪੁਲਸ ਵੱਲੋਂ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਛਾਣੇ ਗਏ ਮੁਲਜ਼ਮਾਂ 'ਚੋਂ ਇਕ ਖਿਲਾਫ ਐੱਨ.ਡੀ.ਪੀ.ਐੱਸ. ਤੋਂ ਇਲਾਵਾ ਲੜਾਈ-ਝਗੜੇ ਦੇ ਮਾਮਲੇ ਦਰਜ ਹਨ, ਜਦਕਿ ਦੂਸਰੇ ਖਿਲਾਫ ਐੱਨ.ਡੀ.ਪੀ.ਐੱਸ. ਦੇ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਵੱਡੀ ਵਾਰਦਾਤ, ਲੁਟੇਰਿਆਂ ਨੇ ਅੱਧੀ ਰਾਤੀਂ ਦੁਕਾਨਦਾਰ 'ਤੇ ਕਰ'ਤੀ ਫਾਇਰਿੰਗ
ਇਕ ਸਵਾਲ ਦੇ ਜਵਾਬ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਹਮਲਾਵਰਾਂ 'ਚੋਂ ਇਕ ਜਲੰਧਰ ਅਤੇ ਦੂਸਰਾ ਕਪੂਰਥਲਾ ਦੇ ਨਾਲ ਸਬੰਧਤ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਹਮਲੇ ਦੀ ਅਸਲ ਵਜ੍ਹਾ ਦਾ ਖੁਲਾਸਾ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸਵੇਰੇ ਕਰੀਬ 7.30 ਵਜੇ ਦਬੁਰਜੀ ਦੇ ਰਹਿਣ ਵਾਲੇ ਇਕ ਐੱਨ.ਆਰ.ਆਈ. ਸੁਖਚੈਨ ਸਿੰਘ, ਜੋ ਕਿ ਅਮਰੀਕਾ ਦਾ ਸਿਟੀਜ਼ਨ ਹੈ ਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਆਇਆ ਸੀ, 'ਤੇ ਮੋਟਰਸਾਈਕਲ 'ਤੇ ਆਏ 2 ਨੌਜਵਾਨਾਂ ਵੱਲੋਂ ਘਰ 'ਚ ਵੜ ਕੇ ਫਾਇਰਿੰਗ ਕਰ ਦਿੱਤੀ ਗਈ, ਜਿਸ ਦੌਰਾਨ ਉਸ ਨੂੰ 3 ਗੋਲ਼ੀਆਂ ਲੱਗੀਆਂ ਤੇ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ- Love Marriage ਕਰਵਾਉਣ ਵਾਲੇ ਜੋੜੇ ਨੇ ਮੰਗੀ ਸੁਰੱਖਿਆ, ਅਦਾਲਤ ਨੇ ਉਨ੍ਹਾਂ 'ਤੇ ਹੀ ਕਰ'ਤੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e