ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ 2 ਮੁਲਜ਼ਮ ਕਾਬੂ, ਤੀਜਾ ਸਾਥੀ ਪੁਲਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
Wednesday, Mar 19, 2025 - 09:40 AM (IST)

ਲੁਧਿਆਣਾ (ਅਨਿਲ, ਸ਼ਿਵਮ) : ਥਾਣਾ ਜੋਧੇਵਾਲ ਦੀ ਪੁਲਸ ਨੇ ਲੁੱਟ ਅਤੇ ਚੋਰੀ ਦੀ ਵਾਰਦਾਤ ਕਰਨ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਥਾਣਾ ਇੰਚਾਰਜ ਇੰਸ. ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਬਹਾਦੁਰ ਕੇ ਰੋਡ ’ਤੇ ਮੌਜੂਦ ਸੀ ਅਤੇ ਇਸ ਦੌਰਾਨ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਲੋਕਾਂ ਤੋਂ ਹਥਿਆਰਾਂ ਦੀ ਨੋਕ ’ਤੇ ਲੁੱਟਣ ਵਾਲੇ ਮੁਲਜ਼ਮ ਸਬਜ਼ੀ ਮੰਡੀ ’ਚ ਖਾਲੀ ਪਲਾਟ ਕੋਲ ਬਣੀਆਂ ਦੁਕਾਨਾਂ ਕੋਲ ਬੈਠੇ ਹੋਏ ਹਨ, ਜਿਸ ਤੋਂ ਬਾਅਦ ਥਾਣਾ ਇੰਚਾਰਜ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਰੇਡ ਮਾਰੀ। ਇੱਥੋਂ ਪੁਲਸ ਨੇ 2 ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਉਨ੍ਹਾਂ ਦਾ ਇੱਕ ਸਾਥੀ ਪੁਲਸ ਨੂੰ ਚਮਕਾ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਜ਼ਮੀਨ ਦੀਆਂ ਜਾਅਲੀ ਰਜਿਸਟਰੀਆਂ ਕਰਵਾਉਣ ਦੇ ਮਾਮਲੇ 'ਚ 15 ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ
ਜਦੋਂ ਪੁਲਸ ਟੀਮ ਨੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ ਇਕ ਦਾਤਰ, ਇਕ ਚੋਰੀ ਦਾ ਮੋਬਾਈਲ ਫੋਨ ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ, ਸਰਬਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਬਹਾਦੁਰਕੇ ਅਤੇ ਉਨ੍ਹਾਂ ਦੇ ਫ਼ਰਾਰ ਸਾਥੀ ਦੀ ਪਛਾਣ ਰਾਜਾ ਦੇ ਰੂਪ ’ਚ ਕੀਤੀ ਗਈ ਹੈ।
ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ 3 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਅੱਜ ਦੋਵਾਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਮੁਲਜ਼ਮਾਂ ਤੋਂ ਹੋਰ ਵਰਦਾਤਾਂ ਬਾਰੇ ਪੁੱਛਗਿੱਛ ਕੀਤੀ ਜਾ ਸਕੇ, ਜਿਸ ਦਾ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ’ਚ ਕਰ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8