ਨਾਬਾਲਿਗ ਬੱਚੇ ਨਾਲ ਬਦਫੈਲੀ ਕਰਨ ਵਾਲੇ ਦੋ ਕਾਬੂ, ਤੀਜੇ ਦੀ ਭਾਲ ਜਾਰੀ

08/20/2017 8:33:09 AM

ਸਮਰਾਲਾ (ਗਰਗ, ਬੰਗੜ) - ਸਮਰਾਲਾ ਪੁਲਸ ਨੇ ਨਾਬਾਲਿਗ ਬੱਚੇ ਨਾਲ ਬਦਫੈਲੀ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਖਿਲਾਫ ਮੁਕੱਦਮਾ ਦਰਜ ਕਰਕੇ ਦੋ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਤੀਜੇ ਦੀ ਭਾਲ ਜਾਰੀ ਹੈ। ਥਾਣਾ ਮੁਖੀ ਸੰਜੇ ਕੁਮਾਰ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਕਾਕਾ ਸਿੰਘ ਪਿੰਡ ਬੰਬ ਨੇ ਪੁਲਸ ਨੂੰ ਲਿਖਾਏ ਬਿਆਨਾਂ ਵਿਚ ਦੱਸਿਆ ਕਿ ਉਹ ਆਪਣੇ ਲੜਕੇ ਨਾਲ ਖੇਤਾਂ ਵੱਲ ਜਾ ਰਿਹਾ ਸੀ ਤਾਂ ਰਸਤੇ ਵਿਚ ਉਸਨੂੰ ਪਿਆਰਾ ਸਿੰਘ ਦੇ ਘਰ ਵਿਚੋਂ ਕਿਸੇ ਬੱਚੇ ਦੀਆਂ ਬਚਾਓ-ਬਚਾਓ ਦੀਆਂ ਅਵਾਜ਼ਾਂ ਸੁਣਾਈ ਦਿੱਤੀਆਂ। ਬਿਆਨਕਰਤਾ ਨੇ ਕਿਹਾ ਕਿ ਜਦੋਂ ਉਸਨੇ ਦਰਵਾਜ਼ਾ ਖੋਲ੍ਹਿਆ ਤਾਂ ਉਸਦੇ ਭਤੀਜੇ ਨਾਲ ਕਥਿਤ ਦੋਸ਼ੀ ਬਲਜਿੰਦਰ ਸਿੰਘ ਬਿੰਦਾ ਬਦਫੈਲੀ ਕਰ ਰਿਹਾ ਸੀ ਤੇ ਉਸਦੇ ਦੋ ਸਾਥੀ ਅਨਵਰ ਖਾਨ ਤੇ ਜਗਦੀਪ ਬਿੱਕਾ ਵੀ ਉਥੇ ਖੜ੍ਹੇ ਸਨ। ਇਨ੍ਹਾਂ ਸਾਰਿਆਂ ਨੂੰ ਇਹ ਬਦਫੈਲੀ ਕਰਨ ਤੋਂ ਰੋਕਿਆ ਗਿਆ ਤਾਂ ਉਹ ਉਸਨੂੰ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਪੁਲਸ ਵਲੋਂ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਤਿੰਨਾਂ ਕਥਿਤ ਦੋਸ਼ੀਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਗਿਆ, ਜਿਨ੍ਹਾਂ ਵਿਚੋਂ ਬਲਜਿੰਦਰ ਸਿੰਘ ਬਿੰਦਾ ਤੇ ਅਨਵਰ ਖਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਤੀਜੇ ਮੁਲਜ਼ਮ ਜਗਦੀਪ ਬਿੱਕਾ ਦੀ ਭਾਲ ਆਰੰਭ ਦਿੱਤੀ ਗਈ।