ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੇ ਮੁੱਖ ਗ੍ਰੰਥੀ ਸਣੇ 2 ਨੂੰ ਕੀਤਾ ਗ੍ਰਿਫ਼ਤਾਰ

Saturday, Mar 18, 2023 - 11:51 PM (IST)

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੇ ਮੁੱਖ ਗ੍ਰੰਥੀ ਸਣੇ 2 ਨੂੰ ਕੀਤਾ ਗ੍ਰਿਫ਼ਤਾਰ

ਅਜਨਾਲਾ (ਫਰਿਆਦ)-ਅੱਜ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਮੱਦੇਨਜ਼ਰ ਪੰਜਾਬ ਪੁਲਸ  ਵੱਲੋਂ ਸਰਹੱਦੀ ਇਲਾਕੇ ਅਜਨਾਲਾ ਦੇ ਕੁਝ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਅਜਨਾਲਾ ਸ਼ਹਿਰ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਫੁੰਮਣ ਸਿੰਘ ਤੋਂ ਇਲਾਵਾ ਸ਼ਹਿਰ ਦੇ ਮੁਹੱਲਾ ਗੋਪਾਲ ਨਗਰ ਦੇ ਇਕ ਮਹਾਵੀਰ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਭਲਕੇ ਮਨਾਈ ਜਾਵੇਗੀ ਮੂਸੇਵਾਲਾ ਦੀ ਬਰਸੀ, ਪਿਤਾ ਨੇ ਲੋਕਾਂ ਨੂੰ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਉਧਰ ਇਸ ਉਪਰੰਤ ਗ੍ਰਿਫ਼ਤਾਰ ਬਾਬਾ ਫੁੰਮਣ ਸਿੰਘ ਤੇ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਪਰੋਕਤ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਬੰਧਕਾਂ ਦਾ ਥਾਣਾ ਅਜਨਾਲਾ ਵਿਖੇ ਤਾਂਤਾ ਲੱਗਾ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ : ਇੰਟਰਨੈੱਟ ਤੋਂ ਬਾਅਦ ਹੁਣ ਪੰਜਾਬ ਭਰ ’ਚ SMS ਅਤੇ Dongle Service ਵੀ ਬੰਦ


author

Manoj

Content Editor

Related News